ਮਨੋਰੰਜਨ ਡੈਸਕ: ਪੰਜਾਬੀ ਸੰਗੀਤ ਜਗਤ 'ਚ ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ AJ Dharmani ਨੇ ਇੱਕ ਵਾਰ ਫਿਰ ਸਰੋਤਿਆਂ ਦੇ ਦਿਲਾਂ ਵਿੱਚ ਦਸਤਕ ਦਿੱਤੀ ਹੈ। ਲੰਬੇ ਸਮੇਂ ਦੇ ਇੰਤਜ਼ਾਰ ਤੋਂ ਬਾਅਦ AJ Dharmani ਨੇ ਪੂਰੇ 5 ਸਾਲਾਂ ਬਾਅਦ ਆਪਣਾ ਕਮਬੈਕ ਕੀਤਾ ਹੈ। ਉਨ੍ਹਾਂ ਦਾ ਨਵਾਂ ਗੀਤ 'Big Bang Boliya' ਇਸ ਵੇਲੇ ਸੋਸ਼ਲ ਮੀਡੀਆ 'ਤੇ ਖੂਬ ਧਮਾਲਾਂ ਪਾ ਰਿਹਾ ਹੈ।
ਪ੍ਰਾਂਜਲ ਦਾਹੀਆ ਨਾਲ ਜੰਮ ਰਹੀ ਜੋੜੀ
ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਹਰਿਆਣਵੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਕਲਾਕਾਰ ਪ੍ਰਾਂਜਲ ਦਾਹੀਆ ਨਜ਼ਰ ਆ ਰਹੀ ਹੈ। ਦੋਵਾਂ ਦੀ ਕੈਮਿਸਟਰੀ ਅਤੇ 'ਬੋਲੀਆਂ' ਦੇ ਅੰਦਾਜ਼ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਇਸ ਨਵੇਂ ਕੰਬੀਨੇਸ਼ਨ ਨੂੰ ਬਹੁਤ ਪਸੰਦ ਕਰ ਰਹੇ ਹਨ।
ਯੂਟਿਊਬ 'ਤੇ ਬਣਾਇਆ ਰਿਕਾਰਡ
ਰਿਲੀਜ਼ ਹੁੰਦੇ ਹੀ ਇਸ ਗੀਤ ਨੇ ਸਫਲਤਾ ਦੇ ਝੰਡੇ ਗੱਡ ਦਿੱਤੇ ਹਨ। 'Big Bang Boliya' ਨੇ ਯੂਟਿਊਬ 'ਤੇ 2 ਮਿਲੀਅਨ (20 ਲੱਖ) ਤੋਂ ਵੱਧ ਵਿਊਜ਼ ਹਾਸਲ ਕਰ ਲਏ ਹਨ। 5 ਸਾਲਾਂ ਦੇ ਲੰਬੇ ਵਕਫੇ ਤੋਂ ਬਾਅਦ AJ Dharmani ਦਾ ਇਸ ਤਰ੍ਹਾਂ ਦਾ ਸ਼ਾਨਦਾਰ ਵਾਪਸੀ ਕਰਨਾ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਕਿਸੇ ਤੋਹਫ਼ੇ ਤੋਂ ਘੱਟ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
‘ਆਪਣਾ ਸੰਨਿਆਸ ਵਾਪਸ ਲਓ...’ ਫਿਲਮ ਨਿਰਦੇਸ਼ਕ ਵਿਸ਼ਾਲ ਭਾਰਦਵਾਜ ਨੇ ਗਾਇਕ ਨੂੰ ਕੀਤੀ ਅਪੀਲ
NEXT STORY