ਚੰਡੀਗੜ੍ਹ (ਬਿਊਰੋ)– ਬੀਤੇ ਕੁਝ ਦਿਨ ਪਹਿਲਾਂ ਹੀ ਪੰਜਾਬੀ ਫ਼ਿਲਮ ‘ਜੋੜੀ’ ਸਿਨੇਮਾਘਰਾਂ ’ਚ ਰਿਲੀਜ਼ ਹੋਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਕਾਫ਼ੀ ਸਰਾਹਿਆ ਜਾ ਰਿਹਾ ਹੈ। ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਇਸ ਫ਼ਿਲਮ ’ਚ ਉਹ ਸਭ ਕੁਝ ਹੈ, ਜੋ ਇਸ ਫ਼ਿਲਮ ਨੂੰ ਇਕ ਪਰਫੈਕਟ ਫੈਮਿਲੀ ਐਂਟਰਟੇਨਰ ਬਣਾਉਂਦੀ ਹੈ।
ਫ਼ਿਲਮ ਦੇ ਗੀਤਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਨੂੰ ਲੋਕ ਪਹਿਲਾਂ ਹੀ ਕਾਫ਼ੀ ਪਸੰਦ ਕਰਦੇ ਆ ਰਹੇ ਹਨ। ਬੀਤੇ ਦਿਨੀਂ ਫ਼ਿਲਮ 'ਜੋੜੀ' ਦਾ ਗੀਤ 'ਆਖਰੀ ਸਲਾਮ' ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਹ ਗੀਤ ਭਾਵੁਕ ਕਰ ਦੇਣ ਵਾਲਾ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ ਵਲੋਂ ਹੀ ਗਾਇਆ ਗਿਆ ਹੈ, ਜਿਸ ਨੂੰ ਲਿਖਿਆ ਰਾਜ ਰਣਜੋਧ ਨੇ ਹੈ ਤੇ ਸੰਗੀਤ ਟਰੂ ਸਕੂਲ ਨੇ ਦਿੱਤਾ ਹੈ।
ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਇਸ ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਫ਼ਿਲਮ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਗੋਲਡੀ ਬਰਾੜ ਦਾ ਨਾਂ ਲੈ ਕੇ ਸਲਮਾਨ ਨੂੰ ਧਮਕੀ ਦੇਣ ਵਾਲੇ ਦੀ ਖੈਰ ਨਹੀਂ, ਪੁਲਸ ਨੇ ਚੁੱਕਿਆ ਇਹ ਵੱਡਾ ਕਦਮ
NEXT STORY