ਵੈੱਬ ਡੈਸਕ- ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਅਤੇ ਅਦਾਕਾਰਾ ਅਨੰਨਿਆ ਪਾਂਡੇ ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਆਪਣੀ ਆਉਣ ਵਾਲੀ ਨਵੀਂ ਫਿਲਮ 'ਕੇਸਰੀ ਚੈਪਟਰ 2' ਦੀ ਕਾਮਯਾਬੀ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਦੇ ਵਿੱਚ ਅੰਮ੍ਰਿਤਸਰ ਦੀ ਸੀਨੀਅਰ ਪੁਲਸ ਅਧਿਕਾਰੀਆਂ ਦੀ ਫੋਰਸ ਤੇਨਾਤ ਰਹੀ।
ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੂੰ ਸਤਾਉਣ ਲੱਗੀ ਇਸ ਗੱਲ ਦੀ ਚਿੰਤਾ, ਪੋਸਟ ਕਰ ਪੁੱਛਿਆ- ਕੋਈ ਹੱਲ ਹੈ ਤਾਂ ਦੱਸੋ
ਇੱਥੇ ਦੱਸ ਦੇਈਏ ਕਿ ਧਰਮਾ ਪ੍ਰੋਡਕਸ਼ਨ, ਲੀਓ ਮੀਡੀਆ ਕਲੈਕਟਿਵ ਅਤੇ ਕੇਪ ਆਫ ਗੁੱਡ ਫਿਲਮਜ਼ ਦੁਆਰਾ ਨਿਰਮਿਤ, 'ਕੇਸਰੀ ਚੈਪਟਰ 2' 18 ਅਪ੍ਰੈਲ 2025 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਫਿਲਮ 'ਕੇਸਰੀ ਚੈਪਟਰ 2' ਵਕੀਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਸੀ. ਸ਼ੰਕਰਨ ਨਾਇਰ ਦੇ ਜੀਵਨ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਪਿੱਛੇ ਦੀ ਸੱਚਾਈ ਲਈ ਲੜਾਈ ਲੜੀ ਸੀ। ਇਸ ਫਿਲਮ ਵਿੱਚ ਅਕਸ਼ੈ ਕੁਮਾਰ ਸੀ.ਐੱਸ. ਨਾਇਰ ਦੀ ਭੂਮਿਕਾ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਆਰ ਮਾਧਵਨ ਅਤੇ ਅਨੰਨਿਆ ਪਾਂਡੇ ਦੀਆਂ ਵੀ ਮਹੱਤਵਪੂਰਨ ਭੂਮਿਕਾਵਾਂ ਹਨ।
ਇਹ ਵੀ ਪੜ੍ਹੋ: ਵੱਡੀ ਖਬਰ: ਸਲਮਾਨ ਖਾਨ ਨੂੰ ਫਿਰ ਮਿਲੀ ਘਰ 'ਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਗਰਾਊਂਡ ਜ਼ੀਰੋ' ਦਾ ਪਹਿਲਾ ਗੀਤ ਹੋਇਆ ਰਿਲੀਜ਼, ਹਰ ਅਣਸੁਣੇ ਹੀਰੋ ਨੂੰ ਹੈ ਭਾਵਨਾਤਮਕ ਸ਼ਰਧਾਂਜਲੀ
NEXT STORY