ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਮਾਂ ਅਰੁਣਾ ਭਾਟੀਆ ਦਾ ਅੱਜ ਦਿਹਾਂਤ ਹੋ ਗਿਆ ਹੈ। ਅਕਸ਼ੇ ਕੁਮਾਰ ਨੇ ਟਵਿੱਟਰ ਰਾਹੀਂ ਪ੍ਰਸ਼ੰਸਕਾਂ ਨਾਲ ਇਸ ਬੁਰੀ ਖ਼ਬਰ ਨੂੰ ਸਾਂਝਾ ਕੀਤਾ ਹੈ।

ਅਕਸ਼ੇ ਕੁਮਾਰ ਦੇ ਖਾਸ ਦੋਸਤ ਸ਼ਮਸ਼ਾਨਘਾਟ ਪਹੁੰਚੇ ਅਤੇ ਉਨ੍ਹਾਂ ਦੀ ਮਾਂ ਨੂੰ ਅੰਤਿਮ ਵਿਦਾਈ ਦਿੱਤੀ।

ਇੱਥੇ ਆਏ ਸਾਰੇ ਲੋਕਾਂ ਨੇ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ। ਸਾਰਿਆਂ ਨੂੰ ਮਾਸਕ ਪਾਏ ਹੋਏ ਦੇਖਿਆ ਗਿਆ।'

ਇਹ ਸਾਰੇ ਲੋਕ ਅਕਸ਼ੇ ਕੁਮਾਰ ਦੇ ਘਰ ਪਹੁੰਚਣ ਦੀ ਬਜਾਏ ਸਿੱਧੇ ਸ਼ਮਸ਼ਾਨਘਾਟ ਪਹੁੰਚੇ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ।

ਅਕਸ਼ੇ ਕੁਮਾਰ ਦੀ ਮਾਂ ਲੰਮੇ ਸਮੇਂ ਤੋਂ ਬਿਮਾਰ ਸੀ ਅਤੇ ਕੁਝ ਦਿਨ ਪਹਿਲਾਂ ਉਸ ਨੂੰ ਮੁੰਬਈ ਦੇ ਪਵਈ ਦੇ ਹੀਰਾਨੰਦਾਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਸ ਤੋਂ ਪਹਿਲਾਂ ਅਕਸ਼ੇ ਕੁਮਾਰ ਨੇ ਪ੍ਰਸ਼ੰਸਕਾਂ ਨੂੰ ਆਪਣੀ ਮਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਸੀ।

ਇਸ ਤੋਂ ਪਹਿਲਾਂ ਅਕਸ਼ੇ ਕੁਮਾਰ ਨੇ ਪ੍ਰਸ਼ੰਸਕਾਂ ਨੂੰ ਆਪਣੀ ਮਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਸੀ।



ਗੁਰਦਾਸ ਮਾਨ ਨੂੰ ਵੱਡਾ ਝਟਕਾ, ਅਦਾਲਤ ਨੇ ਰੱਦ ਕੀਤੀ ਜ਼ਮਾਨਤ ਅਰਜ਼ੀ
NEXT STORY