ਚੰਡੀਗੜ੍ਹ- ਕੁਝ ਸਖ਼ਸ਼ੀਅਤਾਂ ਅਜਿਹੀਆਂ ਹੁੰਦੀਆਂ ਹਨ ਜੋ ਜਿਸਮਾਨੀ ਤੌਰ ‘ਤੇ ਤਾਂ ਇਸ ਦੁਨੀਆ ਤੋਂ ਚਲੀਆਂ ਜਾਂਦੀਆਂ ਹਨ ਪਰ ਉਹ ਰੂਹਾਨੀ ਤੌਰ ‘ਤੇ ਲੋਕਾਂ ਦੇ ਦਿਲਾਂ ‘ਚ ਹਮੇਸ਼ਾ ਜਿਉਂਦਾ ਰਹਿੰਦੀਆਂ ਹਨ। ਅਜਿਹੇ ਹੀ ਸਖ਼ਸ਼ੀਅਤ ਦੇ ਮਾਲਿਕ ਸਨ ਮਰਹੂਮ ਗਾਇਕ ਸਰਦੂਲ ਸਿਕੰਦਰ ਜੀ, ਜਿਨ੍ਹਾਂ ਨੂੰ ਅੱਜ ਵੀ ਯਾਦ ਕਰਕੇ ਹਰ ਕਿਸੇ ਦੀ ਅੱਖ ਨਮ ਹੋ ਜਾਂਦੀ ਹੈ।

ਗਾਇਕਾ ਅਮਰ ਨੂਰੀ ਜੋ ਆਪਣੇ ਮਰਹੂਮ ਪਤੀ ਅਤੇ ਗਾਇਕ ਸਰਦੂਲ ਸਿਕੰਦਰ ਸਾਬ ਨੂੰ ਯਾਦ ਕਰਕੇ ਭਾਵੁਕ ਹੋ ਗਈ ਅਤੇ ਉਨ੍ਹਾਂ ਦੀ ਯਾਦ 'ਚ ਇੱਕ ਤਸਵੀਰ ਸਾਂਝੀ ਕੀਤੀ ਹੈ। ਅਮਰ ਨੂਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੀ ਅਤੇ ਸਰਦੂਲ ਸਿਕੰਦਰ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਦੋਵੇਂ ਇੱਕ ਦੂਜੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਦੇਖ ਕੇ ਕੋਈ ਵੀ ਯਕੀਨ ਨਹੀਂ ਕਰ ਪਾ ਰਿਹਾ ਹੈ ਇਹ ਦਿੱਗਜ ਗਾਇਕ ਅੱਜ ਸਾਡੇ ਵਿਚਕਾਰ ਨਹੀਂ ਹੈ।

ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਤੁਹਾਨੂੰ ਬਹੁਤ ਯਾਦ ਕਰਦੀ ਹਾਂ ਮੇਰੀ ਜਾਨ’ । ਅਦਾਕਾਰਾ ਅਤੇ ਗਾਇਕ ਕਮਲਜੀਤ ਨੀਰੂ ਅਤੇ ਪ੍ਰਸ਼ੰਸਕਾਂ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦੱਸ ਦਈਏ ਅਮਰ ਨੂਰੀ ਅਤੇ ਸਰਦੂਲ ਸਿਕੰਦਰ ਦੀ ਜੋੜੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਦੋਵੇਂ ਜਣੇ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ।
ਬੱਬੂ ਮਾਨ ਨੇ ਅਨਮੋਲ ਗਗਨ ਮਾਨ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼, ਗੰਦੇ ਕੁਮੈਂਟ ਕਰਨ ਵਾਲਿਆਂ ਨੂੰ ਪਾਈਆਂ ਲਾਹਨਤਾਂ
NEXT STORY