ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਇੱਕ ਨਵੀਂ ਪੋਸਟ ਸਾਂਝੀ ਕੀਤੀ ਹੈ, ਜਿਸ ਦੀ ਹਰ ਪਾਸੇ ਚਰਚਾ 'ਚ ਹੋ ਰਹੀ ਹੈ। ਇਸ ਪੋਸਟ ਰਾਹੀਂ ਅੰਬਰ ਧਾਲੀਵਾਲ ਨੇ ਬਿਆਨ ਕੀਤਾ ਹੈ ਕਿ ਉਨ੍ਹਾਂ ਨੇ ਆਪਣੀ ਨਵੀਂ ਜ਼ਿੰਦਗੀ ਦਾ ਆਗਾਜ਼ ਕਰ ਲਿਆ ਹੈ।
ਦਰਅਸਲ, ਅੰਬਰ ਧਾਲੀਵਾਲ ਨੇ ਹੱਥਾਂ 'ਚ ਹੱਥ 'ਚ ਪਾਈ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਸ ਨੇ ਲਿਖਿਆ ਹੈ, 'ਤੁਸੀਂ ਮੇਰੇ ਲਈ ਕਿਸੇ ਦੂਤ ਤੋਂ ਘੱਟ ਨਹੀਂ ਰਹੇ ਹੋ। ਮੈਂ ਤੁਹਾਨੂੰ ਪਿਆਰ ਕਰਦੀ ਹਾਂ... ❤️.. ਨਾਲ ਹੀ ਉਨ੍ਹਾਂ ਨੇ ਹਾਰਟ ਵਾਲਾ ਇਮੋਜ਼ੀ ਪੋਸਟ ਕੀਤਾ ਹੈ, ਜਿਸ ਤੋਂ ਬਾਅਦ ਪ੍ਰਸ਼ੰਸਕ ਕੁਮੈਂਟ ਕਰਕੇ ਮੁਬਾਰਕਾਂ ਦੇ ਰਹੇ ਹਨ।'
ਦੱਸ ਦਈਏ ਕਿ ਅੰਬਰ ਧਾਲੀਵਾਲ ਨੇ ਆਪਣੀਆਂ ਪੁਰਾਣੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਉਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਹੁਣ ਕੋਈ ਵੀ ਪੁਰਾਣੀ ਤਸਵੀਰ ਜਾਂ ਵੀਡੀਓ ਨਹੀਂ ਹੈ।
![PunjabKesari](https://static.jagbani.com/multimedia/17_00_583577163aaber dhaliwal1-ll.jpg)
ਦੱਸਣਯੋਗ ਹੈ ਕਿ ਪਿਛਲੇ ਸਾਲ ਅੰਬਰ ਧਾਲੀਵਾਲ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨਾਲ ਹੋਏ ਵਿਆਹ ਵਿਵਾਦ ਤੋਂ ਬਾਅਦ ਸੁਰਖੀਆਂ 'ਚ ਬਣੇ ਰਹੇ ਸੀ। ਦੋਵਾਂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪੋ-ਆਪਣੇ ਪੱਖ ਰੱਖੇ ਸਨ। ਇਸ ਤੋਂ ਬਾਅਦ ਅੰਬਰ ਧਾਲੀਵਾਲ ਨੇ ਸੋਸ਼ਲ ਮੀਡੀਆ ਤੋਂ ਦੂਰੀ ਬਣਾ ਕੇ ਆਪਣੀ ਨਰਸਿੰਗ ਦਾ ਕੋਰਸ ਪੂਰਾ ਕੀਤਾ। ਸੋਸ਼ਲ ਮੀਡੀਆ 'ਤੇ ਅੰਬਰ ਧਾਲੀਵਾਲ ਦੀ ਚੰਗੀ ਫੈਨ ਫਾਲੋਇੰਗ ਹੈ। ਉਹ ਪੰਜਾਬੀ ਗੀਤਾਂ 'ਤੇ ਅਕਸਰ ਹੀ ਆਪਣੀ ਵੀਡੀਓਜ਼ ਬਣਾ ਕੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀਆਂ ਰਹਿੰਦੀ ਹੈ। ਇਸ ਤੋਂ ਇਲਾਵਾ ਅੰਬਰ ਧਾਲੀਵਾਲ ਆਪਣੀਆਂ ਖ਼ੂਬਸੂਰਤ ਤਸਵੀਰਾਂ ਨੂੰ ਲੈ ਕੇ ਵੀ ਚਰਚਾ 'ਚ ਰਹਿੰਦੀ ਹੈ।
![PunjabKesari](https://static.jagbani.com/multimedia/17_01_450168336aaber dhaliwal2-ll.jpg)
...ਤਾਂ ਇਸ ਕਰਕੇ ਗੈਰੀ ਸੰਧੂ ਆਖਣਾ ਚਾਹੁੰਦਾ ਗਾਇਕੀ ਦੇ ਖ਼ੇਤਰ ਨੂੰ ਅਲਵਿਦਾ, ਵਜ੍ਹਾ ਹੈ ਗੰਭੀਰ
NEXT STORY