ਮੁੰਬਈ (ਏਜੰਸੀ) : ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਇੱਕ ਵਾਰ ਫਿਰ ਆਪਣੇ ਪ੍ਰਸ਼ੰਸਕਾਂ ਨੂੰ ਉਦੋਂ ਖੁਸ਼ ਕਰ ਦਿੱਤਾ ਜਦੋਂ ਉਹ ਆਪਣੀ ਸਾਲਾਂ ਪੁਰਾਣੀ ਪਰੰਪਰਾ ਨੂੰ ਨਿਭਾਉਂਦੇ ਹੋਏ ਆਪਣੇ ਘਰ 'ਜਲਸਾ' ਦੇ ਬਾਹਰ ਆਏ। ਐਤਵਾਰ ਦੀ ਇਸ ਝਲਕ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਾਰੀਆਂ ਅਫਵਾਹਾਂ ਨੂੰ ਖਤਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ: 'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ ਧਰਮ ਦੀ ਝਲਕ
ਸਫੈਦ ਰੰਗ ਦੇ ਪਹਿਰਾਵੇ ਨਜ਼ਰ ਆਏ ਅਦਾਕਾਰ ਨੂੰ ਉਨ੍ਹਾਂ ਪ੍ਰਸ਼ੰਸਕਾਂ ਵੱਲ ਖੁਸ਼ੀ ਨਾਲ ਹੱਥ ਹਿਲਾਉਂਦੇ ਦੇਖਿਆ ਗਿਆ, ਜੋ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਵੱਡੀ ਗਿਣਤੀ 'ਚ ਇਕੱਠੇ ਹੋਏ ਸਨ। ਇਸ ਦੌਰਾਨ ਉਸ ਪਲ ਨੇ ਭੀੜ ਨੂੰ ਖੁਸ਼ੀ ਵਿਚ ਝੂਮਣ 'ਤੇ ਮਜ਼ਬੂਰ ਕਰ ਦਿੱਤਾ ਜਦੋਂ ਅਮਿਤਾਭ ਬੱਚਨ ਨੇ 'ਫਲਾਇੰਗ ਕਿੱਸ' ਵੀ ਦਿੱਤੀ ਅਤੇ ਹੱਥ ਜੋੜ ਕੇ ਆਪਣੇ ਪ੍ਰਸ਼ੰਸਕਾਂ ਦੇ ਅਟੁੱਟ ਸਮਰਥਨ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਬਾਲੀਵੁੱਡ ਦੇ 'ਕਿੰਗ ਆਫ਼ ਕਾਮੇਡੀ' ਨੇ ਕੀਤਾ ਰਿਟਾਇਰਮੈਂਟ ਦਾ ਐਲਾਨ ! ਇਸ ਦਿਨ ਰਿਲੀਜ਼ ਹੋਵੇਗੀ ਆਖਰੀ ਫਿਲਮ
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਅਜਿਹੀਆਂ ਖਬਰਾਂ ਸਨ ਕਿ ਅਮਿਤਾਭ ਬੱਚਨ ਨੂੰ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ, ਉਨ੍ਹਾਂ ਦੀ ਖੁਸ਼ਮਿਜ਼ਾਜ ਮੌਜੂਦਗੀ ਨੇ ਇਨ੍ਹਾਂ ਗੱਲਾਂ ਨੂੰ ਗਲਤ ਸਾਬਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ: RBI ਨੇ ਖਰੀਦਿਆ 180 ਕਿਲੋ ਸੋਨਾ; ਵਿਦੇਸ਼ੀ ਮੁਦਰਾ ਭੰਡਾਰ 'ਚ ਹੋਇਆ ਵੱਡਾ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੋਨਮ ਕਪੂਰ ਤੇ ਆਨੰਦ ਆਹੂਜਾ ਦੀ ਲੰਡਨ ਪ੍ਰਾਪਰਟੀ 'ਤੇ ਵਿਵਾਦ; ਗੁਆਂਢੀਆਂ ਨੇ ਲਗਾਏ ਧਮਕੀਆਂ ਦੇਣ ਦੇ ਦੋਸ਼
NEXT STORY