ਚੰਡੀਗੜ੍ਹ- ਪੰਜਾਬ ਦੇ ਸੈਰ-ਸਪਾਟਾ ਮੰਤਰੀ ਤੇ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਤੇ ਗਾਇਕਾ ਅਨਮੋਲ ਗਗਨ ਮਾਨ ਬੀਤੇ ਦਿਨੀਂ ਵਿਆਹ ਦੇ ਬੰਧਨ 'ਚ ਬੱਝ ਗਈ ਹੈ। ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ 'ਚ ਐਡਵੋਕੇਟ ਸ਼ਹਿਬਾਜ਼ ਸਿੰਘ ਨਾਲ ਉਨ੍ਹਾਂ ਦੇ ਆਨੰਦ ਕਾਰਜ ਹੋਏ।

ਦੋਵੇਂ ਵਿਆਹ ਵਾਲੇ ਜੋੜੇ 'ਚ ਬੇਹੱਦ ਖੂਬਸੂਰਤ ਲੱਗ ਰਹੇ ਹਨ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ। ਹਾਲ ਹੀ 'ਚ ਅਨਮੋਲ ਗਗਨ ਮਾਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਗਗਨ ਅਨਮੋਲ ਮਾਨ ਦੇ ਵਿਆਹ 'ਚ ਕਈ ਵੱਡੇ ਸਿਆਸੀ ਆਗੂਆਂ ਸਣੇ ਪੰਜਾਬੀ ਸਿਨੇਮਾ ਜਗਤ ਦੇ ਕਈ ਕਲਾਕਾਰਾਂ ਨੇ ਸ਼ਿਰਕਤ ਕੀਤੀ। ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਸ ਵਿਚਾਲੇ ਅਸੀ ਤੁਹਾਨੂੰ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਇਨਸਾਈਡ ਤਸਵੀਰਾਂ ਦਿਖਾਉਣ ਜਾ ਰਹੇ ਹਾਂ, ਜਿਨ੍ਹਾਂ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਨਾਲ ਸ਼ਿਰਕਤ ਕੀਤੀ।

ਦੱਸਣਯੋਗ ਹੈ ਕਿ ਅਨਮੋਲ ਗਗਨ ਮਾਨ ਨਾ ਸਿਰਫ਼ ਇੱਕ ਡਾਂਸਰ ਅਤੇ ਗਾਇਕ ਸਗੋਂ ਇੱਕ ਵਧੀਆ ਸੰਗੀਤਕਾਰ, ਕਵਿਤਾ-ਲੇਖਕ ਅਤੇ ਗੀਤਕਾਰ ਵੀ ਹੈ। ਉਨ੍ਹਾਂ ਨੇ ਸਾਲ 2013 'ਚ 'ਮਿਸ ਵਰਲਡ ਪੰਜਾਬਣ' 'ਚ ਮਿਸ ਮੋਹਾਲੀ ਪੰਜਾਬਣ ਦਾ ਤਾਜ ਵੀ ਜਿੱਤਿਆ ਸੀ।

ਇਸ ਤੋਂ ਬਾਅਦ ਗਾਇਕੀ ਵੱਲ ਰੁੱਖ ਕਰਦੇ ਹੋਏ ਅਨਮੋਲ ਗਗਨ ਮਾਨ ਨੇ 2014 'ਚ ਡੈਬਿਊ ਗੀਤ 'ਰੋਇਲ ਜੱਟੀ' ਨਾਲ ਸੰਗੀਤ ਜਗਤ 'ਚ ਕਦਮ ਰੱਖਿਆ। 'ਕੁੰਡੀ ਮੁੱਛ', 'ਕਾਲਾ ਸ਼ੇਰ', 'ਪਤੰਦਰ' ਸਣੇ ਕਈ ਗੀਤਾਂ ਨਾਲ ਅਨਮੋਲ ਦੇ ਪੰਜਾਬੀਆਂ ਵਿਚਾਲੇ ਖੂਬ ਨਾਂ ਖੱਟਿਆ।

ਦੱਸ ਦੇਈਏ ਅਨਮੋਲ ਗਗਨ ਮਾਨ ਦਾ ਪਰਿਵਾਰ ਮੂਲ ਤੌਰ ‘ਤੇ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ 'ਚ ਹੀ ਬੀਤਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ। ਇਸ ਤੋਂ ਬਾਅਦ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਈ।

ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਕਈ ਪੰਜਾਬੀ ਐਲਬਮਾਂ 'ਚ ਕੰਮ ਕੀਤਾ। ਇਸ ਦੇ ਨਾਲ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਸਿਆਸਤ ਦੇ ਖੇਤਰ ਦੀਆਂ ਕਈ ਮਸ਼ਹੂਰ ਹਸਤੀਆਂ ਦੇ ਇਸ 'ਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਸ਼ਾਮ ਪੰਜ ਵਜੇ ਡੋਲੀ ਰਵਾਨਾ ਹੋਵੇਗੀ। ਅਨਮੋਲ ਗਗਨ ਮਾਨ ਨੇ ਸਾਲ 2022 'ਚ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ।

ਫਿਲਮ 'ਮਿਸਟਰ ਸ਼ੁਦਾਈ' 'ਚ ਹਰਸਿਮਰਨ ਨੇ ਨਿਭਾਏ 5 ਕਿਰਦਾਰ, ਮੈਂਡੀ ਤੱਖੜ ਨਾਲ ਦਿਸੇਗੀ ਵੱਖਰੀ ਕੈਮਿਸਟਰੀ
NEXT STORY