ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ਇਨ੍ਹੀਂ ਦਿਨੀਂ ਕਾਫੀ ਚਰਚਾ ’ਚ ਹੈ। ਫ਼ਿਲਮ ’ਚ ਐਮੀ ਵਿਰਕ ਤੇ ਪਰੀ ਪੰਧੇਰ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜਿਨ੍ਹਾਂ ਨਾਲ ਨਾਸਿਰ ਚਿਨਓਟੀ, ਇਫਤਿਖਾਰ ਠਾਕੁਰ, ਨਿਰਮਲ ਰਿਸ਼ੀ, ਹਰਦੀਪ ਗਿੱਲ, ਅਮਰ ਨੂਰੀ, ਦੀਦਾਰ ਗਿੱਲ ਤੇ ਗੁਰਦੀਪ ਗਰੇਵਾਲ ਵੀ ਅਹਿਮ ਕਿਰਦਾਰਾਂ ’ਚ ਹਨ।
ਇਹ ਖ਼ਬਰ ਵੀ ਪੜ੍ਹੋ : ਕੋਚੇਲਾ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਹਾਸਲ ਕੀਤਾ ਇਕ ਹੋਰ ਵੱਡਾ ਮੁਕਾਮ, ਅਜਿਹਾ ਕਰਨ ਵਾਲੇ ਬਣੇ ਦੂਜੇ ਭਾਰਤੀ
ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਰਾਕੇਸ਼ ਧਵਨ ਨੇ ਕੀਤਾ ਹੈ, ਜਿਸ ਨੂੰ ਗੁਰਪ੍ਰੀਤ ਸਿੰਘ ਪ੍ਰਿੰਸ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 21 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜੋ ਪੰਜ ਪਾਣੀ ਫ਼ਿਲਮਜ਼ ਤੇ ਰਿਧਮ ਬੁਆਏਜ਼ ਐਂਟਰਟੇਨਮੈਂਟ ਦੀ ਸਾਂਝੀ ਪੇਸ਼ਕਸ਼ ਹੈ।
ਫ਼ਿਲਮ ਸਿਰਫ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ’ਚ ਵੱਡੇ ਪੱਧਰ ’ਤੇ ਰਿਲੀਜ਼ ਹੋ ਰਹੀ ਹੈ। ਇਸੇ ਦੇ ਚਲਦਿਆਂ ਯੂ. ਕੇ., ਆਸਟਰੇਲੀਆ ਤੇ ਨਿਊਜ਼ੀਲੈਂਡ ਦੇ ਸਿਨੇਮਾਘਰਾਂ ਦੀ ਲਿਸਟ ਸਾਹਮਣੇ ਆਈ ਹੈ, ਜੋ ਹੇਠ ਲਿਖੇ ਅਨੁਸਾਰ ਹੈ–
ਯੂ. ਕੇ.
ਆਸਟਰੇਲੀਆ
ਨਿਊਜ਼ੀਲੈਂਡ
ਨੋਟ– ਤੁਸੀਂ ‘ਅੰਨ੍ਹੀ ਦਿਆ ਮਜ਼ਾਕ ਏ’ ਫ਼ਿਲਮ ਨੂੰ ਲੈ ਕੇ ਕਿੰਨੇ ਉਤਸ਼ਾਹਿਤ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।
ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਦਾ ਪੰਜਾਬੀ ਸੂਟ 'ਚ ਖ਼ੂਬਸੂਰਤ ਲੁੱਕ, ਵੇਖੋ ਤਸਵੀਰਾਂ
NEXT STORY