ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਅੰਨੀ ਦਿਆ ਮਜ਼ਾਕ ਏ’ ਦਾ ਜਦੋਂ ਤੋਂ ਟਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਇਹ ਫ਼ਿਲਮ ਚਰਚਾ ’ਚ ਆ ਗਈ ਹੈ। ਇਸ ਫ਼ਿਲਮ ’ਚ ਐਮੀ ਵਿਰਕ, ਪਰੀ ਪੰਧੇਰ, ਨਾਸਿਰ ਚਿਨਓਟੀ, ਇਫਤਿਖਾਰ ਠਾਕੁਰ, ਹਰਦੀਪ ਗਿੱਲ ਤੇ ਗੁਰਦੀਪ ਗਰੇਵਾਲ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ‘30 ਅਪ੍ਰੈਲ ਨੂੰ ਖ਼ਤਮ ਕਰ ਦੇਵਾਂਗਾ’, ਸਲਮਾਨ ਖ਼ਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
ਇਸ ਦੇ ਨਾਲ ਹੀ ਫ਼ਿਲਮ ਦੇ ਪਹਿਲੇ ਗੀਤ ਦੀ ਰਿਲੀਜ਼ ਡੇਟ ਦਾ ਵੀ ਐਲਾਨ ਹੋ ਚੁੱਕਾ ਹੈ। ‘ਅੰਨੀ ਦਿਆ ਮਜ਼ਾਕ ਏ’ ਫ਼ਿਲਮ ਦਾ ਪਹਿਲਾ ਗੀਤ ‘ਕੁੰਢੀ ਮੁੱਛ’ ਕੱਲ ਯਾਨੀ 12 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਐਮੀ ਵਿਰਕ ਨੇ ਹੀ ਆਵਾਜ਼ ਦਿੱਤੀ ਹੈ, ਜਦਕਿ ਇਸ ਦੇ ਬੋਲ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ ਤੇ ਸੰਗੀਤ ਐਵੀ ਸਰਾ ਨੇ ਦਿੱਤਾ ਹੈ।

ਫ਼ਿਲਮ ਦੀ ਗੱਲ ਕਰੀਏ ਤਾਂ ਇਸ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਟਰੇਲਰ ਨੂੰ ਯੂਟਿਊਬ ’ਤੇ ਰਿਧਮ ਬੁਆਏਜ਼ ਦੇ ਚੈਨਲ ਹੇਠ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਹੁਣ ਤਕ 12 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਇਹ ਫ਼ਿਲਮ ਪੰਜ ਪਾਣੀ ਫ਼ਿਲਮਜ਼ ਤੇ ਰਿਧਮ ਬੁਆਏਜ਼ ਐਂਟਰਟੇਨਮੈਂਟ ਦੀ ਪੇਸ਼ਕਸ਼ ਹੈ, ਜਿਸ ਨੂੰ ਲਿਖਿਆ ਤੇ ਡਾਇਰੈਕਟ ਰਾਕੇਸ਼ ਧਵਨ ਨੇ ਕੀਤਾ ਹੈ। ਫ਼ਿਲਮ ਨੂੰ ਗੁਰਪ੍ਰੀਤ ਸਿੰਘ ਪ੍ਰਿੰਸ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 21 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਜ਼ਿੰਦਗੀ ਦੇ ਅਣਛੂਹੇ ਪਹਿਲੂਆਂ ਨੂੰ ਪਰਦੇ ’ਤੇ ਦਰਸਾਉਣ ਵਾਲਾ ਇਕ ਦੂਰਦਰਸ਼ੀ ਨਿਰਮਾਤਾ ਹਰਸ਼ ਵਧਵਾ
NEXT STORY