ਮੁੰਬਈ- ਪੁਲਸ ਵੀਰਵਾਰ ਸਵੇਰੇ ਸੈਫ ਅਲੀ ਖਾਨ 'ਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। 20 ਪੁਲਸ ਟੀਮਾਂ ਮੁਲਜ਼ਮਾਂ ਦੀ ਭਾਲ 'ਚ ਲੱਗੀਆਂ ਹੋਈਆਂ ਹਨ। ਇਸ ਦੌਰਾਨ, ਵੱਡੀ ਖ਼ਬਰ ਆ ਰਹੀ ਹੈ ਕਿ ਪੁਲਸ ਨੇ ਇਸ ਮਾਮਲੇ 'ਚ ਇੱਕ ਸ਼ੱਕੀ ਨੂੰ ਹਿਰਾਸਤ 'ਚ ਲਿਆ ਹੈ।ਪੁਲਸ ਹੁਣ ਉਸ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਇਸ ਘਟਨਾ 'ਚ ਉਸ ਵਿਅਕਤੀ ਦੀ ਕੋਈ ਭੂਮਿਕਾ ਹੈ ਜਾਂ ਨਹੀਂ।ਜਾਣਕਾਰੀ ਅਨੁਸਾਰ ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਸ਼ੱਕੀ ਵਿਅਕਤੀ ਤੋਂ ਉਹੀ ਬੈਗ ਮਿਲਿਆ ਹੈ ਜੋ ਸੀ.ਸੀ.ਟੀ.ਵੀ. 'ਚ ਦਿਖਾਈ ਦੇ ਰਿਹਾ ਸੀ।
ਇਹ ਵੀ ਪੜ੍ਹੋ-ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰ ਦਾ ਦਿਹਾਂਤ
ਪੁਲਸ ਜਾਂਚ ਕਰਕੇ ਕਰੇਗੀ ਕਾਰਵਾਈ
ਹੁਣ ਪੁਲਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲੇ ਵਾਲੀ ਰਾਤ ਉਹ ਕਿੱਥੇ ਸੀ। ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਉਹ ਤਸਦੀਕ ਤੋਂ ਬਾਅਦ ਹੀ ਉਸ ਨੂੰ ਗ੍ਰਿਫ਼ਤਾਰ ਕਰਨਗੇ ਅਤੇ ਅਗਲੀ ਕਾਰਵਾਈ ਬਾਰੇ ਗੱਲ ਕਰਨਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਕੰਗਨਾ ਰਣੌਤ ਨੂੰ ਵੱਡਾ ਝਟਕਾ, ਅੰਮ੍ਰਿਤਸਰ 'ਚ ਨਹੀਂ ਲੱਗੀ 'ਐਮਰਜੈਂਸੀ'
NEXT STORY