ਜਲੰਧਰ (ਬਿਊਰੋ) : ਹਾਲ ਹੀ 'ਚ ਰਿਲੀਜ਼ ਹੋਈਆਂ ਧਾਰਮਿਕ ਫ਼ਿਲਮਾਂ 'ਬੀਬੀ ਰਜਨੀ' ਅਤੇ 'ਅਰਦਾਸ ਸਰਬੱਤ ਦੇ ਭਲੇ' ਦੀ ਅਪਾਰਸਫ਼ਲਤਾ ਨੇ ਪੰਜਾਬੀ ਸਿਨੇਮਾ ਲਈ ਅਜਿਹੀਆਂ ਫ਼ਿਲਮਾਂ ਬਣਾਉਣ ਦੀ ਤਾਂਘ ਰੱਖਣ ਵਾਲਿਆਂ 'ਚ ਹੋਰ ਉਤਸ਼ਾਹ ਭਰ ਦਿੱਤਾ ਹੈ। ਧਾਰਮਿਕ ਰੰਗਾਂ 'ਚ ਰੰਗੀ ਇੱਕ ਹੋਰ ਪੰਜਾਬੀ ਫ਼ਿਲਮ 'ਮੂਲ ਮੰਤਰ', ਜੋ ਰਸਮੀ ਲੁੱਕ ਰਿਵੀਲਿੰਗ ਤੋਂ ਬਾਅਦ ਜਲਦ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। 'ਬੀ. ਐੱਮ. ਪੀ. ਫਿਲਮਜ਼' ਵੱਲੋਂ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਧਾਰਮਿਕ ਪੰਜਾਬੀ ਫ਼ਿਲਮ ਦਾ ਨਿਰਦੇਸ਼ਨ ਭੁਪਿੰਦਰ ਸਿੰਘ ਬਮਰ੍ਹਾ ਦੁਆਰਾ ਕੀਤਾ ਜਾ ਰਿਹਾ ਹੈ, ਜੋ ਇਸ ਫ਼ਿਲਮ ਨਾਲ ਪਾਲੀਵੁੱਡ 'ਚ ਬਤੌਰ ਫਿਲਮਕਾਰ ਇੱਕ ਪ੍ਰਭਾਵੀ ਆਗਾਜ਼ ਵੱਲ ਵਧਣ ਜਾ ਰਹੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਗਾਇਕ ਕੁਲਵਿੰਦਰ ਬਿੱਲਾ ਨੇ ਗਲੀ ਦੇ ਬੱਚਿਆਂ ਨਾਲ ਕੀਤੀ ਰੱਜ ਕੇ ਮਸਤੀ, ਸਾਹਮਣੇ ਆਈ ਵੀਡੀਓ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਲਦ ਮਨਾਏ ਜਾਣ ਵਾਲੇ 555 ਜਨਮ ਉਤਸਵ ਨੂੰ ਸਮਰਪਿਤ ਕੀਤੀ ਜਾ ਰਹੀ ਇਸ ਧਾਰਮਿਕ ਫ਼ਿਲਮ ਦੇ ਅਹਿਮ ਪਹਿਲੂਆਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਨਿਰਮਾਣ ਟੀਮ ਨੇ ਦੱਸਿਆ ਕਿ ਜ਼ਿੰਦਗੀ 'ਚ 'ਮੂਲ ਮੰਤਰ' ਦਾ ਹੋਣਾ ਅਤੇ ਹਰ ਇਨਸਾਨ ਦਾ ਇਸ ਨਾਲ ਜੁੜਿਆ ਹੋਇਆ ਰਹਿਣਾ ਬਹੁਤ ਜ਼ਰੂਰੀ ਹੈ। ਇਸ ਦੀ ਸਾਡੀ ਸਾਰਿਆਂ ਦੀ ਜ਼ਿੰਦਗੀ 'ਚ ਜੋ ਮਹੱਤਤਾ ਹੈ, ਉਸੇ 'ਤੇ ਹੀ ਆਧਾਰਿਤ ਹੈ। ਉਕਤ ਫ਼ਿਲਮ, ਜੋ ਕੁਝ ਨਿਵੇਕਲਾ ਸਿਨੇਮਾ ਵੇਖਣ ਦੀ ਤਾਂਘ ਰੱਖਦੇ ਹਨ ਦਰਸ਼ਕਾਂ ਨੂੰ ਤਰੋ-ਤਾਜ਼ਗੀ ਭਰੀ ਸਿਨੇਮਾ ਸਿਰਜਨਾ ਦਾ ਅਹਿਸਾਸ ਕਰਵਾਏਗੀ, ਉਥੇ ਸਿੱਖ ਇਤਿਹਾਸ, ਗੁਰੂਆਂ ਦੇ ਫਲਸਫੇ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਵੇਗੀ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੇ ਨਾਂ 'ਤੇ ਲੱਖਾਂ-ਕਰੋੜਾਂ ਦਾ ਘਪਲਾ, ਕਈ ਖਿਡਾਰੀਆਂ ਦੇ ਨਾਂ ਵੀ ਨੇ ਸ਼ਾਮਲ
ਪੰਜਾਬ ਦੇ ਵੱਖ-ਵੱਖ ਹਿੱਸਿਆਂ ਅਤੇ ਧਾਰਮਿਕ ਅਸਥਾਨਾਂ ਉੱਪਰ ਫਿਲਮਾਈ ਜਾ ਰਹੀ ਇਸ ਫਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਗੁਰਪ੍ਰੀਤ ਘੁੱਗੀ, ਸ਼ਵਿੰਦਰ ਮਾਹਲ, ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਸੀਮਾ ਕੌਸ਼ਲ, ਰਾਜ ਧਾਲੀਵਾਲ, ਮਿੰਨੀ ਮੇਹਰ ਮਿੱਤਲ, ਸੁਗਲੀ ਜੁਗਲੀ, ਸ਼ੰਤੋਸ਼ ਮਲਹੋਤਰਾ ਆਦਿ ਸ਼ੁਮਾਰ ਹਨ, ਜੋ ਕਾਫ਼ੀ ਪ੍ਰਭਾਵੀ ਅਤੇ ਅਲਹਦਾ ਕਿਰਦਾਰਾਂ 'ਚ ਨਜ਼ਰ ਆਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਮਾਪਿਆਂ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਹੋਈ ਡਿਪ੍ਰੈਸ਼ਨ ਦਾ ਸ਼ਿਕਾਰ
NEXT STORY