ਮੁੰਬਈ (ਬਿਊਰੋ) - ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਨੁਪਮ ਖੇਰ ਨੇ ਹਾਲ 'ਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੀਆਂ 2 ਤਸਵੀਰਾਂ ਅਨੁਪਮ ਨੇ ਆਪਣੇ ਟਵਿੱਟਰ (ਐਕਸ) 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਨੁਪਮ ਖੇਰ ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਤਸਵੀਰਾਂ ਕਿਰਨ ਖੇਰ ਦੇ ਭਤੀਜੇ ਦਾ ਵਿਆਹ ਦੌਰਾਨ ਦੀਆਂ ਹਨ, ਜਿਥੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੀ ਪਹੁੰਚੇ ਸਨ ਅਤੇ ਬੱਚਿਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ।

ਦੱਸ ਦਈਏ ਕਿ ਅਨੁਪਮ ਖੇਰ ਨੇ 1984 ‘ਚ ‘ਸਾਰਾਂਸ਼’ ਨਾਲ ਡੈਬਿਊ ਕੀਤਾ ਸੀ। ਅਦਾਕਾਰੀ ਜਗਤ 'ਚ ਉਨ੍ਹਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਉਨ੍ਹਾਂ ਨੂੰ 2004 'ਚ 'ਪਦਮ ਸ਼੍ਰੀ' ਅਤੇ 2006 'ਚ 'ਪਦਮ ਭੂਸ਼ਣ' ਨਾਲ ਸਨਮਾਨਿਤ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਮਹਾਭਾਰਤ’ ’ਤੇ ਫਿਲਮ ਬਣਾਉਣਾ ਮੇਰਾ ਸੁਪਨਾ : ਆਮਿਰ ਖਾਨ
NEXT STORY