ਮੁੰਬਈ (ਵੈੱਬ ਡੈਸਕ) — ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾਂ 'ਚੋਂ ਇੱਕ ਹੈ। ਤਾਲਾਬੰਦੀ ਦੌਰਾਨ ਉਹ ਆਪਣੇ ਘਰ 'ਚ ਹੀ ਹੈ। ਪਤੀ ਵਿਰਾਟ ਕੋਹਲੀ ਨਾਲ ਵਧੀਆ ਸਮਾਂ ਬਿਤਾ ਰਹੀ ਹੈ।

ਇਨ੍ਹੀਂ ਦਿਨੀਂ ਅਨੁਸ਼ਕਾ ਸ਼ਰਮਾ ਆਪਣੇ ਨਵੇਂ ਫੋਟੋਸ਼ੂਟ ਨੂੰ ਲੈ ਕੇ ਚਰਚਾ 'ਚ ਹੈ।

ਹਾਲ ਹੀ 'ਚ ਅਨੁਸ਼ਕਾ ਨੇ 'ਵੋਗ' ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਕਾਫ਼ੀ ਬੋਲਡ ਲੁੱਕ 'ਚ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਇਸ ਫੋਟੋਸ਼ੂਟ ਦੀਆਂ ਤਸਵੀਰਾਂ ਅਨੁਸ਼ਕਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ।

ਅਨੁਸ਼ਕਾ ਸ਼ਰਮਾ ਤਾਲਾਬੰਦੀ ਦੌਰਾਨ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਹੈ। ਉਹ ਪ੍ਰਸ਼ੰਸਕਾਂ ਨਾਲ ਅਕਸਰ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।



'ਬਿੱਗ ਬੌਸ' ਫੇਮ ਹਿਮਾਂਸ਼ੀ ਖੁਰਾਣਾ ਦੀ ਹਾਲਤ ਖ਼ਰਾਬ,ਕਰਾਇਆ ਕੋਰੋਨਾ ਟੈਸਟ
NEXT STORY