ਐਂਟਰਟੇਨਮੈਂਟ ਡੈਸਕ - ਮਸ਼ਹੂਰ ਗਾਇਕ ਅਤੇ ਮਿਊਜ਼ਿਕ ਕੰਪੋਜ਼ਰ ਏ.ਆਰ. ਰਹਿਮਾਨ ਦਾ ਪੁੱਤਰ ਏ.ਆਰ. ਅਮੀਨ ਚੇਨਈ ਵਿੱਚ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਰਾਹਤ ਦੀ ਗੱਲ ਇਹ ਰਹੀ ਕਿ ਅਮੀਨ ਨੂੰ ਇਸ ਹਾਦਸੇ ਵਿੱਚ ਮਾਮੂਲੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ: ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

ਇਹ ਹਾਦਸਾ ਸੋਮਵਾਰ ਤੜਕੇ 3.30 ਵਜੇ ਦੇ ਕਰੀਬ ਜਵਾਹਰ ਲਾਲ ਨਹਿਰੂ ਰੋਡ 'ਤੇ ਓਲੰਪੀਆ ਟੈਕ ਪਾਰਕ ਦੇ ਨੇੜੇ ਵਾਪਰਿਆ, ਜਦੋਂ ਉਹ ਆਪਣੇ ਇਕ ਦੋਸਤ ਨਾਲ ਆਪਣੀ ਲਗਜ਼ਰੀ ਕਾਰ 'ਚ ਗਿੰਡੀ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਟੈਕਸੀ ਸਾਈਡ ਰੋਡ ਤੋਂ ਮੁੱਖ ਸੜਕ 'ਤੇ ਆ ਗਈ ਅਤੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅਮੀਨ ਅਤੇ ਉਸ ਦੇ ਦੋਸਤ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਨੇੜਲੇ ਹਸਪਤਾਲ 'ਚ ਇਲਾਜ ਤੋਂ ਬਾਅਦ ਦੋਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹ ਘਰ ਆ ਗਏ ਹਨ।
ਇਹ ਵੀ ਪੜ੍ਹੋ: 51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ
ਹਾਦਸੇ ਵਿੱਚ ਟੈਕਸੀ ਡਰਾਈਵਰ ਅਤੇ ਉਸ ਵਿਚ ਸਵਾਰ ਇਕ ਯਾਤਰੀ ਵੀ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਇਲਾਜ ਲਈ ਕਲੈਗਨਾਰ ਸੈਂਟੇਨਰੀ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਅਡਿਆਰ ਟ੍ਰੈਫਿਕ ਇਨਵੈਸਟੀਗੇਸ਼ਨ ਵਿੰਗ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
NEXT STORY