ਮੁੰਬਈ (ਭਾਸ਼ਾ) : ਮੁੰਬਈ ਪੁਲਸ ਨੇ ਅਭਿਨੇਤਾ ਸਲਮਾਨ ਖ਼ਾਨ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ 'ਚ ਠਾਣੇ ਜ਼ਿਲ੍ਹੇ ਦੇ ਇਕ ਨਾਬਾਲਗ ਮੁੰਡੇ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਨੇ ਪੁਲਸ ਕੰਟਰੋਲ ਰੂਮ ’ਚ ਫੋਨ ਕਰਕੇ ਇਸ ਸਬੰਧੀ ਧਮਕੀ ਦਿੱਤੀ ਸੀ। ਇਹ ਫੋਨ ਕਾਲ ਸੋਮਵਾਰ ਮੁੰਬਈ ਪੁਲਸ ਦੇ ਮੁੱਖ ਕੰਟਰੋਲ ਰੂਮ ਨੂੰ ਮਿਲੀ ਸੀ।
ਇਹ ਵੀ ਪੜ੍ਹੋ : ਨਵੀਂ ਦਿੱਲੀ : ਰਾਜਘਾਟ ਦੇ ਜੰਗਲ ’ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਪਾਇਆ ਕਾਬੂ
ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਤਕਨੀਕ ਦੀ ਮਦਦ ਨਾਲ ਉਸ ਨੰਬਰ ਨੂੰ ਟ੍ਰੇਸ ਕਰ ਲਿਆ, ਜਿਸ ਤੋਂ ਕਾਲ ਕੀਤੀ ਗਈ ਸੀ। ਪੁਲਸ ਮੁੰਬਈ ਤੋਂ 70 ਕਿਲੋਮੀਟਰ ਦੂਰ ਠਾਣੇ ਜ਼ਿਲ੍ਹੇ ਦੇ ਸ਼ਾਹਪੁਰ ’ਚ ਪਹੁੰਚੀ ਤਾਂ ਪਤਾ ਲੱਗਾ ਕਿ ਇਹ ਕਾਲ ਇਕ ਨਾਬਾਲਗ ਮੁੰਡੇ ਨੇ ਕੀਤੀ ਸੀ। ਮੁੰਡਾ ਰਾਜਸਥਾਨ ਦਾ ਰਹਿਣ ਵਾਲਾ ਹੈ, ਜਿਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਭਾਰਤੀ ਖੇਤਰ ’ਚ ਫਿਰ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ
ਜ਼ਿਕਰਯੋਗ ਹੈ ਕਿ ਸਲਮਾਨ ਖ਼ਾਨ ਨੂੰ ਬੀਤੇ ਕੱਲ੍ਹ ਇਕ ਵਾਰ ਮੁੜ ਧਮਕੀ ਭਰੀ ਫੋਨ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਕਿਹਾ ਸੀ ਕਿ ਉਹ 30 ਅਪ੍ਰੈਲ ਨੂੰ ਸਲਮਾਨ ਖ਼ਾਨ ਨੂੰ ਮਾਰ ਦੇਵੇਗਾ। ਸੁਪਰਸਟਾਰ ਬਾਰੇ ਇਹ ਕਾਲ ਸੋਮਵਾਰ ਰਾਤ 9 ਵਜੇ ਆਈ ਸੀ। 10 ਅਪ੍ਰੈਲ ਨੂੰ ਸਲਮਾਨ ਖ਼ਾਨ ਨੇ ਆਉਣ ਵਾਲੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦਾ ਟਰੇਲਰ ਰਿਲੀਜ਼ ਕੀਤਾ ਸੀ। ਟਰੇਲਰ ਲਾਂਚ ਦੀ ਰਾਤ ਨੂੰ ਮੁੰਬਈ ਪੁਲਸ ਦੇ ਕੰਟਰੋਲ ਰੂਮ ’ਚ ਸਲਮਾਨ ਨੂੰ ਲੈ ਕੇ ਧਮਕੀ ਭਰੀ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਫੋਨ ’ਤੇ ਆਪਣੀ ਪਛਾਣ ਜੋਧਪੁਰ ਦੇ ਗਊ ਰੱਖਿਅਕ ਰੌਕੀ ਭਾਈ ਵਜੋਂ ਕਰਵਾਈ ਸੀ ਤੇ ਉਸ ਨੇ ਕਿਹਾ ਸੀ ਕਿ ਉਹ 30 ਅਪ੍ਰੈਲ ਨੂੰ ਸਲਮਾਨ ਨੂੰ ਖ਼ਤਮ ਕਰ ਦੇਵੇਗਾ। ਹੁਣ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਧਮਕੀ ਦੇਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਪੰਜਾਬ ਛੱਡਣ ਲਈ ਤਿਆਰ ਹੋਏ ਇੰਦਰਜੀਤ ਨਿੱਕੂ, ਜਾਣੋ ਕੀ ਹੈ ਮਜਬੂਰੀ ?
NEXT STORY