ਮੁੰਬਈ (ਬਿਊਰੋ) - ਮਸ਼ਹੂਰ ਗਾਇਕਾ ਆਸ਼ਾ ਭੋਸਲੇ ਨੂੰ ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਮੰਗੇਸ਼ਕਰ ਦੇ ਪਰਿਵਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਪਰਿਵਾਰ ਅਤੇ ਟਰੱਸਟ ਨੇ ਲਤਾ ਮੰਗੇਸ਼ਕਰ ਦੀ ਯਾਦ ’ਚ ਇਸ ਐਵਾਰਡ ਦੀ ਸ਼ੁਰੂਆਤ ਕੀਤੀ ਹੈ।
![PunjabKesari](https://static.jagbani.com/multimedia/12_37_026388861asha1-ll.jpg)
ਸੁਰਾਂ ਦੀ ਕੋਇਲ ਲਤਾ ਮੰਗੇਸ਼ਕਰ ਦਾ 6 ਫਰਵਰੀ, 2022 ਨੂੰ ਦਿਹਾਂਤ ਹੋ ਗਿਆ ਸੀ। ਲਤਾ ਦੀ ਛੋਟੀ ਭੈਣ ਭੋਸਲੇ ਨੂੰ 24 ਅਪ੍ਰੈਲ ਨੂੰ ਉਨ੍ਹਾਂ ਦੇ ਪਿਤਾ ਦੀਨਾਨਾਥ ਮੰਗੇਸ਼ਕਰ ਦੀ ਬਰਸੀ ਵਾਲੇ ਦਿਨ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
![PunjabKesari](https://static.jagbani.com/multimedia/12_37_027638935asha2-ll.jpg)
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।
ਡਾਕੂਮੈਂਟਰੀ ਨਿਰਮਾਤਾ ਚੰਦਿਤਾ ਮੁਖਰਜੀ ਦਾ ਦਿਹਾਂਤ
NEXT STORY