ਮੁੰਬਈ : ਲੋਕ ਸਭਾ ਚੋਣਾਂ 2024 ਸ਼ੁਰੂ ਹੋਣ 'ਚ ਹੁਣ ਸਿਰਫ਼ 3 ਦਿਨ ਬਾਕੀ ਹਨ। ਆਮ ਚੋਣਾਂ ਦਾ ਪਹਿਲਾ ਪੜਾਅ 19 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਾਰ ਆਮ ਚੋਣਾਂ 7 ਪੜਾਵਾਂ 'ਚ ਹੋਣ ਜਾ ਰਹੀਆਂ ਹਨ ਅਤੇ ਆਖਰੀ ਪੜਾਅ 1 ਜੂਨ ਨੂੰ ਹੋਵੇਗਾ।
ਇਸ ਦੇ ਨਾਲ ਹੀ 4 ਜੂਨ ਨੂੰ ਜਨਤਾ ਇਨ੍ਹਾਂ ਵਿਚਕਾਰ ਫੈਸਲਾ ਕਰੇਗੀ। ਇਸ ਵਾਰ ਬਾਲੀਵੁੱਡ ਤੋਂ ਨਵੀਂ ਉਮੀਦਵਾਰ ਕੰਗਨਾ ਰਣੌਤ ਲੋਕ ਸਭਾ ਚੋਣ ਲੜਨ ਜਾ ਰਹੀ ਹੈ। ਇਸ ਤੋਂ ਪਹਿਲਾਂ ਬਾਲੀਵੁੱਡ ਸਟਾਰ ਆਯੁਸ਼ਮਾਨ ਖੁਰਾਨਾ ਦੇਸ਼ ਦੀ ਸੰਸਦ ਪਹੁੰਚ ਚੁੱਕੇ ਹਨ ਅਤੇ ਉਥੋਂ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕੀ ਕਿਸੇ ਪਾਰਟੀ ਤੋਂ ਚੋਣ ਲੜਨਗੇ ਆਯੁਸ਼ਮਾਨ ਖੁਰਾਨਾ?
ਦੱਸ ਦੇਈਏ ਕਿ ਆਯੁਸ਼ਮਾਨ ਖੁਰਾਨਾ ਨੇ ਚੋਣਾਂ ਸ਼ੁਰੂ ਹੋਣ ਤੋਂ 3 ਦਿਨ ਪਹਿਲਾਂ ਨਵੀਂ ਸੰਸਦ ਤੋਂ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ''ਨਵੀਂ ਸੰਸਦ ਭਵਨ 'ਚ ਆ ਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ, ਇਸ ਸ਼ਾਨਦਾਰ ਇਮਾਰਤ ਨੂੰ ਦੇਖ ਕੇ ਮਾਣ ਮਹਿਸੂਸ ਹੋ ਰਿਹਾ ਹੈ, ਜੋ ਸਾਡੇ ਲੋਕਤੰਤਰ ਨੂੰ ਦਰਸਾਉਂਦੀ ਹੈ। ਇਹ ਸਾਡੀ ਵਿਰਾਸਤ, ਸੱਭਿਆਚਾਰ ਅਤੇ ਸਨਮਾਨ ਹੈ, ਜੈ ਹਿੰਦ।''
ਦੱਸਣਯੋਗ ਹੈ ਕਿ ਅਦਾਕਾਰ ਆਯੁਸ਼ਮਾਨ ਖੁਰਾਨਾ ਨੇ ਅਜਿਹਾ ਕੁਝ ਵੀ ਨਹੀਂ ਲਿਖਿਆ ਹੈ, ਜਿਸ ਤੋਂ ਇਹ ਸਾਬਤ ਹੁੰਦਾ ਹੋਵੇ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਕੋਈ ਭੂਮਿਕਾ ਨਿਭਾਉਣ ਜਾ ਰਹੇ ਹਨ।
ਆਯੁਸ਼ਮਾਨ ਖੁਰਾਨਾ ਨੂੰ ਹਾਲ ਹੀ 'ਚ ਚੋਣ ਕਮਿਸ਼ਨ ਨੇ ਨੌਜਵਾਨਾਂ ਨੂੰ ਵੋਟਿੰਗ ਪ੍ਰਤੀ ਜਾਗਰੂਕ ਕਰਨ ਲਈ ਚੁਣਿਆ ਸੀ। ਇਸ ਤੋਂ ਪਹਿਲਾਂ ਅਭਿਨੇਤਾ ਨੂੰ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ 'ਚ ਆਪਣੀ ਪਤਨੀ ਤਾਹਿਰਾ ਕਸ਼ਯਪ ਨਾਲ ਦੇਖਿਆ ਗਿਆ ਸੀ।
ਆਯੁਸ਼ਮਾਨ ਖੁਰਾਨਾ ਦੇ ਕੰਮ ਦੇ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਾ ਨੂੰ ਆਖਰੀ ਵਾਰ ਫ਼ਿਲਮ 'ਡਰੀਮ ਗਰਲ 2' 'ਚ ਦੇਖਿਆ ਗਿਆ ਸੀ। ਇਸ ਫ਼ਿਲਮ 'ਚ ਅਦਾਕਾਰਾ ਨਾਲ ਅਨੰਨਿਆ ਪਾਂਡੇ ਮੁੱਖ ਭੂਮਿਕਾ 'ਚ ਸੀ।
ਸਲਮਾਨ ਖ਼ਾਨ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਨੂੰ ਭੁਜ ਤੋਂ ਲਿਆਂਦਾ ਮੁੰਬਈ, ਏਅਰਪੋਰਟ ਤੋਂ ਤਸਵੀਰਾਂ ਵਾਇਰਲ
NEXT STORY