ਮਨੋਰੰਜਨ ਡੈਸਕ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਇੱਕ ਅਹਿਮ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਛੋਟੇ ਬੇਟੇ (ਨਿੱਕੇ ਸਿੱਧੂ) ਦੇ ਨਾਂ 'ਤੇ ਚੱਲ ਰਹੇ ਫਰਜ਼ੀ ਇੰਸਟਾਗ੍ਰਾਮ ਖਾਤਿਆਂ ਬਾਰੇ ਸਪੱਸ਼ਟੀਕਰਨ ਦਿੰਦਿਆਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਇਸ ਸਬੰਧੀ ਬਲਕੌਰ ਸਿੰਘ ਨੇ ਇੱਕ ਇੰਸਟਾਗ੍ਰਾਮ ਸਟੋਰੀ ਸਾਂਝੀ ਕਰਦਿਆਂ ਦੱਸਿਆ ਕਿ ਸੁਭਦੀਪ ਦੇ ਨਾਂ 'ਤੇ ਬਣਾਈ ਗਈ ਆਈਡੀ (subhdeep.singh295) ਬਿਲਕੁਲ ਫੇਕ (ਨਕਲੀ) ਹੈ। ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪਰਿਵਾਰ ਵੱਲੋਂ ਨਿੱਕੇ ਸਿੱਧੂ ਦੇ ਨਾਂ 'ਤੇ ਕੋਈ ਵੀ ਅਧਿਕਾਰਤ ਪੇਜ (Official Page) ਨਹੀਂ ਚਲਾਇਆ ਜਾ ਰਿਹਾ ਅਤੇ ਇਸ ਸਮੇਂ ਇੰਟਰਨੈੱਟ 'ਤੇ ਮੌਜੂਦ ਅਜਿਹੇ ਸਾਰੇ ਪੇਜ ਫਰਜ਼ੀ ਹਨ।

ਜਾਣਕਾਰੀ ਅਨੁਸਾਰ ਬਲਕੌਰ ਸਿੰਘ ਨੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਦੇ ਜਾਂ ਉਨ੍ਹਾਂ ਦੇ ਪਰਿਵਾਰ ਦੇ ਨਾਂ 'ਤੇ ਪੈਸਿਆਂ ਦੀ ਮੰਗ ਕਰਦਾ ਹੈ, ਤਾਂ ਕਿਸੇ ਨੂੰ ਵੀ ਕੋਈ ਪੈਸਾ ਨਾ ਦਿੱਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਜਿਹੇ ਪੇਜਾਂ ਨੂੰ ਫਾਲੋ ਨਾ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਫਰਜ਼ੀ ਪੇਜਾਂ ਵਿਰੁੱਧ ਪਰਿਵਾਰ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: 'ਟਟੀਰੀ' ਵਿਵਾਦ 'ਚ ਬਾਦਸ਼ਾਹ ਨੂੰ ਹਾਈਕੋਰਟ ਤੋਂ ਮਿਲੀ ਰਾਹਤ !
NEXT STORY