ਐਂਟਰਟੇਨਮੈਂਟ ਡੈਸਕ - ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਆਪਣੇ ਛੋਟੇ ਪੁੱਤਰ ਦਾ ਨਾਂ 'ਸ਼ੁੱਭਦੀਪ ਸਿੰਘ ਸਿੱਧੂ' ਰੱਖ ਦਿੱਤਾ ਹੈ। ਲੋਕਾਂ ਨੇ ਤਾਂ ਇਸ ਬੱਚੇ ਨੂੰ ਸਿੱਧੂ ਦੇ ਨਾਂ ਯਾਨੀਕਿ 'ਸ਼ੁੱਭਦੀਪ ਸਿੰਘ ਸਿੱਧੂ' ਆਖ ਕੇ ਬੁਲਾਉਣਾ ਸ਼ੁਰੂ ਕਰ ਦਿੱਤਾ ਸੀ। ਚਰਨ ਕੌਰ ਤੇ ਬਲਕੌਰ ਸਿੰਘ ਵਲੋਂ ਇਹ ਖ਼ਾਸ ਨਾਂ ਰੱਖਿਆ ਗਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਬੱਚਾ ਸਾਡੇ ਲਈ ਸੁੱਖ ਤੇ ਖ਼ੁਸ਼ੀਆਂ ਲੈ ਕੇ ਆਇਆ ਹੈ, ਸਾਡੀ ਬੇਰੰਗ ਜ਼ਿੰਦਗੀ 'ਚ ਰੰਗ ਭਰਨ ਆਇਆ ਹੈ। ਇਸ ਕਰਕੇ ਇਸ ਦਾ ਨਾਂ ਸ਼ੁੱਭਦੀਪ ਸਿੰਘ ਸਿੱਧੂ ਰੱਖਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਅਦਾਲਤ 'ਚ ਹੋਈ ਪੇਸ਼, ਮੰਗੀ ਮੁਆਫੀ, ਜਾਣੋ ਕੀ ਹੈ ਮਾਮਲਾ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਘਰ ਰੌਣਕਾਂ ਲੱਗੀਆਂ ਹੋਈਆਂ ਹਨ। ਬਾਪੂ ਬਲਕੌਰ ਸਿੰਘ ਸਿੱਧੂ ਦੀ ਸੁੰਨੀ ਹਵੇਲੀ ਕਿਲਕਾਰੀਆਂ ਨਾਲ ਗੂੰਜ ਉੱਠੀ ਹੈ ਕਿਉਂਕਿ ਸਿੱਧੂ ਨਿੱਕੇ ਪੈਰੀਂ ਆਪਣੇ ਘਰ ਮੁੜ ਆਇਆ ਹੈ। ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਗੀਤਾਂ ‘ਤੇ ਪਿੰਡ ਦੇ ਲੋਕਾਂ ਨੇ ਖੂਬ ਭੰਗੜੇ ਪਾ ਰਹੇ ਹਨ। ਘਰ 'ਚ ਦੀਵਾਲੀ ਵਾਲਾ ਮਾਹੌਲ ਬਣਿਆ ਹੋਇਆ ਹੈ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਲੱਖਾਂ ਲੋਕਾਂ ਦੀਆਂ ਅਰਦਾਸਾਂ ਉਸ ਪ੍ਰਮਾਤਮਾ ਦੇ ਘਰ ਕਬੂਲ ਹੋਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਪੁੱਤਰ ਨੂੰ ਜਨਮ ਦੇਣ ਮਗਰੋਂ ਮਾਂ ਚਰਨ ਕੌਰ ਦੀ ਪਹਿਲੀ ਪੋਸਟ, ਸ਼ਬਦਾਂ ਨੇ ਖਿੱਚਿਆ ਲੋਕਾਂ ਦਾ ਧਿਆਨ
ਬੀਤੇ ਦਿਨੀਂ ਮਾਤਾ ਚਰਨ ਕੌਰ ਨੇ ਵੀ ਪੁੱਤਰ ਨੂੰ ਜਨਮ ਮਗਰੋਂ ਆਪਣੇ ਸੋਸ਼ਲ ਮੀਡੀਆ 'ਤੇ ਪਹਿਲੀ ਪੋਸਟ ਸਾਂਝੀ ਕੀਤੀ, ਜਿਸ 'ਚ ਉਨ੍ਲਿਹਾਂ ਨੇ ਖਿਆ, ''ਸੁਭਾਗ ਸੁਲੱਖਣਾਂ ਹੋ ਨਿਬੜਿਆ ਪੁੱਤ ਮੈਂ ਇਕ ਸਾਲ 10 ਮਹੀਨੇ ਬਾਅਦ ਫੇਰ ਤੋਂ ਤੁਹਾਡਾ ਦੀਦਾਰ ਕੀਤਾ ਪੁੱਤ, ਮੈਂ ਤੁਹਾਡੀ ਪਰਛਾਈ ਤੇ ਸਾਡੇ ਨਿੱਕੇ ਪੁੱਤ ਦਾ ਸਵਾਗਤ ਕਰਦੀ ਹਾਂ। ਪੁੱਤ ਮੈਂ ਅਕਾਲ ਪੁਰਖ ਵਾਹਿਗੁਰੂ ਜੀ ਦਾ ਧੰਨਵਾਦ ਕਰਦੀ ਹਾਂ, ਜਿਹਨੇ ਇਕ ਵਾਰ ਫਿਰ ਮੈਨੂੰ ਤੁਹਾਡੀ ਰੂਹ ਦੀ ਮਾਂ ਬਣਨ ਜਾ ਹੁਕਮ ਲਾਇਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਇਹੀ ਅਰਦਾਸ ਕਰਦੇ ਹਾਂ ਕਿ ਸੱਚੇ ਪਾਤਸ਼ਾਹ ਤੁਹਾਡੇ ਵੀਰ ਨੂੰ ਤੁਹਾਡੇ ਜਿਹੀ ਨਿਡਰਤਾ, ਸਿਦਕ, ਸਫ਼ਲਤਾ, ਨੇਕੀ ਤੇ ਹਲੀਮੀ ਬਖ਼ਸ਼ਣ। ਘਰ ਪਰਤਣ ਲਈ ਧੰਨਵਾਦ ਪੁੱਤ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਉੱਤਰਾਖੰਡ ਦੇ CM ਨਾਲ ਰਾਜਕੁਮਾਰ ਰਾਓ ਤੇ ਤ੍ਰਿਪਤੀ ਡਿਮਰੀ ਨੇ ਕੀਤੀ ਮੁਲਾਕਾਤ
NEXT STORY