ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇਹਾ ਧੂਪੀਆ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਨੇਹਾ ਧੂਪੀਆ ਆਪਣੇ ਪੁੱਤਰ ਦੇ ਨਾਲ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਆਪਣੇ ਪੁੱਤਰ ਦੇ ਜਨਮ ਦੇ ਦੋ ਮਹੀਨੇ ਪੂਰੇ ਹੋਣ ‘ਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਨੇਹਾ ਧੂਪੀਆ ਦੇ ਪੁੱਤਰ ਦਾ ਜਨਮ ਦੋ ਮਹੀਨੇ ਪਹਿਲਾਂ ਹੋਇਆ ਸੀ ਅਤੇ ਅਦਾਕਾਰਾ ਨੇ ਇਸ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ।
ਅਦਾਕਾਰਾ ਨੇ ਕਈ ਤਸਵੀਰਾਂ ਹੁਣ ਤੱਕ ਆਪਣੇ ਪੁੱਤਰ ਦੇ ਨਾਲ ਸਾਂਝੀਆਂ ਕੀਤੀਆਂ ਹਨ ਪਰ ਹਾਲੇ ਤੱਕ ਇਨ੍ਹਾਂ ਤਸਵੀਰਾਂ ‘ਚ ਆਪਣੇ ਪੁੱਤਰ ਦੀ ਸ਼ਕਲ ਨਹੀਂ ਵਿਖਾਈ ਹੈ। ਇਸ ਤੋਂ ਪਹਿਲਾਂ ਅਦਾਕਾਰਾ ਦੀ ਇਕ ਧੀ ਵੀ ਹੈ। ਜਿਸ ਦਾ ਨਾਮ ਮਿਹਰ ਰੱਖਿਆ ਗਿਆ ਹੈ।
ਦੱਸ ਦਈਏ ਕਿ ਨੇਹਾ ਧੂਪੀਆ ਨੇ ਅੰਗਦ ਬੇਦੀ ਦੇ ਨਾਲ ਲਵ ਮੈਰਿਜ ਕਰਵਾਈ ਸੀ ਅਤੇ ਇਹ ਵਿਆਹ ਚੁੱਪ ਚੁਪੀਤੇ ਕੀਤਾ ਗਿਆ ਸੀ। ਜਿਸ ‘ਚ ਨੇਹਾ ਧੂਪੀਆ ਅਤੇ ਅੰਗਦ ਬੇਦੀ ਦੇ ਨਜ਼ਦੀਕੀ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਲ ਹੋਏ ਸਨ।
ਨੌ ਮਹੀਨੇ ਦਾ ਹੋਇਆ ਹਰਸ਼ਦੀਪ ਕੌਰ ਦਾ ਪੁੱਤਰ ਹੁਨਰ, ਗਾਇਕਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ
NEXT STORY