ਮੁੰਬਈ- ਹਰਿਆਣਵੀ ਗਾਇਕਾ ਅਤੇ ਡਾਂਸਰ ਸਪਨਾ ਚੌਧਰੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਸਪਨਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸਪਨਾ ਨੇ ਸਾੜੀ ਲੁੱਕ 'ਚ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਖੂਬ ਚਰਚਾ 'ਚ ਹਨ।

ਤਸਵੀਰਾਂ 'ਚ ਸਪਨਾ ਪਰਪਲ ਰੰਗ ਦੀ ਸਾੜੀ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਸਪਨਾ ਨੇ ਲੰਬੇ ਝੂਮਕੇ ਪਾਏ ਹੋਏ ਹਨ। ਮਿਨੀਮਲ ਮੇਕਅਪ ਅਤੇ ਪੋਨੀ ਨਾਲ ਡਾਂਸਰ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਇਸ ਲੁੱਕ 'ਚ ਸਪਨਾ ਬਹੁਤ ਸੁੰਦਰ ਲੱਗ ਰਹੀ ਹੈ। ਹਸੀਨਾ ਦੀਆਂ ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

ਕੰਮ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਸਪਨਾ ਦਾ ਨਵਾਂ ਗਾਣਾ 'ਪਾਣੀ ਛਲਕੇ' ਰਿਲੀਜ਼ ਹੋਇਆ ਹੈ, ਜਿਸ ਨੂੰ ਪ੍ਰਸ਼ੰਸਕ ਬੇਹੱਦ ਪਿਆਰ ਦੇ ਰਹੇ ਹਨ।

‘ਕੱਚਾ ਬਾਦਾਮ’ ਵਾਲੇ ਭੁਬਨ ਨੇ ਆਪਣੇ ਸੜਕ ਹਾਦਸੇ ’ਤੇ ਬਣਾਇਆ ਗੀਤ
NEXT STORY