ਮੁੰਬਈ (ਬਿਊਰੋ)– ਕਾਮੇਡੀ ਕੁਈਨ ਭਾਰਤੀ ਸਿੰਘ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ’ਤੇ ਰਾਜ ਕਰਦੀ ਹੈ। ਭਾਰਤੀ ਉਨ੍ਹਾਂ ਸਿਤਾਰਿਆਂ ’ਚੋਂ ਇਕ ਹੈ, ਜਿਸ ਨੇ ਬਿਨਾਂ ਕਿਸੇ ਫ਼ਿਲਮੀ ਬੈਕਗਰਾਊਂਡ ਦੇ ਖ਼ੁਦ ਨੂੰ ਇਸ ਇੰਡਸਟਰੀ ’ਚ ਸਥਾਪਿਤ ਕੀਤਾ ਹੈ।
ਉਹ ਹਮੇਸ਼ਾ ਤੋਂ ਹੀ ਆਪਣੀ ਕੰਮਕਾਜੀ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ’ਚ ਬਣੀ ਰਹਿੰਦੀ ਹੈ। ਇਨ੍ਹੀਂ ਦਿਨੀਂ ਆਪਣੀ ਜ਼ਬਰਦਸਤ ਬਾਡੀ ਟ੍ਰਾਂਸਫਾਰਮੇਸ਼ਨ ਨੂੰ ਲੈ ਕੇ ਚਰਚਾ ’ਚ ਬਣੀ ਹੋਈ ਹੈ।
ਇਸੇ ਦੌਰਾਨ ਭਾਰਤੀ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦੀ ਨਵੀਂ ਲੁੱਕ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।
ਤਸਵੀਰਾਂ ਸਾਂਝਾ ਕਰਦਿਆਂ ਭਾਰਤੀ ਸਿੰਘ ਨੇ ਦੱਸਿਆ ਕਿ ਉਸ ਦੀਆਂ ਇਹ ਤਸਵੀਰਾਂ ਦੁਬਈ ਦੀਆਂ ਹਨ। ਤਸਵੀਰਾਂ ਸਾਂਝੀਆਂ ਕਰਦਿਆਂ ਭਾਰਤੀ ਨੇ ਕੈਪਸ਼ਨ ’ਚ ਲਿਖਿਆ, ‘ਪਿਆਰ ਲਈ ਸ਼ੁਕਰੀਆ ਦੁਬਈ...।’\
ਇਨ੍ਹਾਂ ਤਸਵੀਰਾਂ ’ਤੇ ਪ੍ਰਸ਼ੰਸਕ ਕੁਮੈਂਟਸ ਰਾਹੀਂ ਭਰ-ਭਰ ਕੇ ਪਿਆਰ ਲੁਟਾ ਰਹੇ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਮੁੱਖ ਮੰਤਰੀ ਪੰਜਾਬ ਵਲੋਂ ਗਰੀਬ ਵਰਗਾਂ ਦੀ ਭਲਾਈ ਤੇ ਵਿਕਾਸ ਲਈ ਵੱਡੇ ਫੈਸਲੇ ਲੈਣੇ ਸ਼ਲਾਘਾਯੋਗ : ਅੰਮ੍ਰਿਤਾ ਵਿਰਕ
NEXT STORY