ਐਂਟਰਟੇਨਮੈਂਟ ਡੈਸਕ - ਰੂਪਾਲੀ ਗਾਂਗੁਲੀ ਅਤੇ ਗੌਰਵ ਖੰਨਾ ਦਾ ਮਸ਼ਹੂਰ ਸ਼ੋਅ 'ਅਨੁਪਮਾ' ਹਮੇਸ਼ਾ ਟੀ. ਆਰ. ਪੀ. ਸੂਚੀ 'ਚ ਟਾਪ 'ਤੇ ਰਹਿੰਦਾ ਹੈ। ਹੁਣ ਹਾਲ ਹੀ 'ਚ ਇਸ ਸ਼ੋਅ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ 'ਅਨੁਪਮਾ' ਦੇ ਸੈੱਟ 'ਤੇ ਇਕ ਵੱਡਾ ਹਾਦਸਾ ਵਾਪਰ ਗਿਆ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਰਿਪੋਰਟਾਂ ਦੀ ਮੰਨੀਏ ਤਾਂ ਇਹ ਘਟਨਾ 14 ਨਵੰਬਰ ਨੂੰ ਹੀ ਵਾਪਰੀ ਸੀ। ਸ਼ੋਅ ਦੀ ਸ਼ੂਟਿੰਗ ਦੌਰਾਨ ਅਸਿਸਟੈਂਟ ਲਾਈਟਮੈਨ ਦੀ ਬਿਜਲੀ ਦਾ ਝਟਕਾ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ ਨੇ ਸ਼ੋਅ ਦੀ ਪੂਰੀ ਟੀਮ ਨੂੰ ਡੂੰਘਾ ਸਦਮਾ ਦਿੱਤਾ ਹੈ। ਅਜੇ ਤੱਕ ਇਸ ਮਾਮਲੇ ਨੂੰ ਲੈ ਕੇ ਨਿਰਮਾਤਾਵਾਂ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਪਰ ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ
ਮੀਡੀਆ ਰਿਪੋਰਟਾਂ ਮੁਤਾਬਕ, 'ਅਨੁਪਮਾ' ਦੇ ਸੈੱਟ 'ਤੇ ਸ਼ੂਟਿੰਗ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਸੈੱਟ 'ਤੇ ਮੌਜੂਦ ਸਹਾਇਕ ਲਾਈਟਮੈਨ ਨੂੰ ਕਰੰਟ ਲੱਗ ਗਿਆ, ਜਿਸ ਤੋਂ ਬਾਅਦ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਹਰ ਕੋਈ ਡੂੰਘਾ ਸਦਮਾ ਹੈ, ਇਸ ਲਈ ਆਰਏ ਕਲੋਨੀ ਥਾਣੇ 'ਚ ਐੱਫ. ਆਈ. ਆਰ. ਦਰਜ ਕੀਤੀ ਗਈ ਸੀ, ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
‘ਆਈ ਵਾਂਟ ਟੂ ਟਾਕ ’ਚ ਆਪਣੇ ਕਿਰਦਾਰ ਬਾਰੇ ਅਭਿਸ਼ੇਕ ਬੱਚਨ ਨੇ ਕੀਤੀ ਗੱਲਬਾਤ
NEXT STORY