ਐਂਟਰਟੇਨਮੈਂਟ ਡੈਸਕ- ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਬੀਤੇ ਕੁਝ ਦਿਨ ਪਹਿਲਾਂ ਹੀ ਇੰਗਲੈਂਡ ਸ਼ਿਫਟ ਹੋ ਚੁੱਕਿਆ ਹੈ। ਇਸ ਗੱਲ ਦੀ ਪੁਸ਼ਟੀ ਸਹਿਜ ਅਰੋੜਾ ਨੇ ਖੁਦ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਕੇ ਕੀਤੀ ਸੀ। ਕੁੱਲ੍ਹੜ ਪਿੱਜ਼ਾ ਕੱਪਲ ਦੇ ਇੰਗਲੈਂਡ ਪਹੁੰਚਦੇ ਹੀ ਮੁਸ਼ਕਿਲਾਂ ਨੇ ਘੇਰਾ ਪਾ ਲਿਆ। ਦਰਅਸਲ ਪਹਿਲੇ ਵਲੌਗ ਰਾਹੀਂ ਸਹਿਜ ਅਰੋੜਾ ਨੇ ਦੱਸਿਆ ਸੀ ਕਿ ਯੂਕੇ ਆਉਣ ਤੋਂ ਬਾਅਦ ਉਨ੍ਹਾਂ ਦੇ ਬੱਚੇ ਦੀ ਸਿਹਤ ਵਿਗੜ ਹੈ। ਉਨ੍ਹਾਂ ਨੇ ਦੱਸਿਆ ਸੀ ਕਿ ਅਸਲ 'ਚ ਉਸ ਨੂੰ ਜ਼ੁਕਾਮ ਸੀ, ਹੁਣ ਉਹ ਥੋੜ੍ਹਾ ਠੀਕ ਹੈ।
ਦੱਸ ਦਈਏ ਕਿ ਸਹਿਜ ਅਰੋੜਾ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਹਾਲ ਹੀ 'ਚ ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰਕੇ ਦੱਸਿਆ ਹੈ ਕਿ ਉਨ੍ਹਾਂ ਦੇ ਪੁੱਤਰ Waaris ਨੂੰ ਇਲਾਜ ਮਗਰੋਂ 8-9 ਦਿਨਾਂ ਬਾਅਦ UK ਦੇ Great Ormond Street Hospital ਤੋਂ ਛੁੱਟੀ ਮਿਲ ਗਈ ਹੈ। ਇਸ ਦੀ ਜਾਣਕਾਰੀ ਖੁਦ ਉਨ੍ਹਾਂ ਨੇ ਤਸਵੀਰਾਂ ਦੇ ਨਾਲ ਕੈਪਸ਼ਨ ਲਿਖ ਕੇ ਦਿੱਤੀ ਹੈ।
ਇਹ ਵੀ ਪੜ੍ਹੋ- ਮਮਤਾ ਕੁਲਕਰਨੀ ਨੇ ਧੀਰੇਂਦਰ ਸ਼ਾਸਤਰੀ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ...
ਦੱਸਣਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਬਣਾਈ ਗਈ ਅਸ਼ਲੀਲ ਵੀਡੀਓ ਨੂੰ ਲੈ ਕੇ ਵਿਵਾਦ ਹੋਇਆ ਸੀ। ਸਹਿਜ ਅਰੋੜਾ ਦੇ ਪੱਗ ਬੰਨ੍ਹਣ 'ਤੇ ਵੀ ਵਿਵਾਦ ਹੋਇਆ ਸੀ। ਨਿਹੰਗਾਂ ਨੇ ਸਹਿਜ ਅਰੋੜਾ ਨੂੰ ਧਮਕੀ ਦਿੱਤੀ ਸੀ, ਜਿਸ 'ਚ ਕਿਹਾ ਗਿਆ ਸੀ ਕਿ ਜਾਂ ਤਾਂ ਤੂੰ ਵੀਡੀਓ ਬਣਾਉਣਾ ਬੰਦ ਕਰ ਦੇ ਜਾਂ ਫਿਰ ਪੱਗ ਬੰਨ੍ਹਣਾ ਬੰਦ ਕਰ ਦੇਵੇ। ਇਸ ਤਰ੍ਹਾਂ, ਲੋਕਾਂ ਤੋਂ ਕਈ ਧਮਕੀਆਂ ਅਤੇ ਟ੍ਰੋਲਿੰਗ ਮਿਲਣ ਤੋਂ ਬਾਅਦ ਉਸ ਨੇ ਯੂਕੇ ਜਾਣ ਦਾ ਫੈਸਲਾ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਘਵ ਚੱਢਾ ਅਤੇ ਮੀਕਾ ਸਿੰਘ ਦੀ 'ਆਪ' ਰੈਲੀ 'ਚ ਜੁਗਲਬੰਦੀ, ਵੀਡੀਓ ਵਾਇਰਲ
NEXT STORY