ਚੰਡੀਗੜ੍ਹ (ਭਗਵਤ)- ਸੁਨੰਦਾ ਦੀ ਸ਼ਿਕਾਇਤ ’ਤੇ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਨਾਮੀ ਮਿਊਜ਼ਿਕ ਪ੍ਰੋਡਿਊਸਰ ਪੁਸ਼ਪਿੰਦਰ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਨੂੰ ਹਾਈ ਕੋਰਟ ਨੇ ਪੁਲਸ ਹਿਰਾਸਤ ਤੋਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਸੁਨੰਦਾ ਸ਼ਰਮਾ ਵੱਲੋਂ ਗਾਏ ਗਏ ਦੋਸ਼ਾਂ ਮਗਰੋਂ ਧੋਖਾਧੜੀ ਦੇ ਦੋਸ਼ਾਂ ਵਿੱਚ ਘਿਰੇ ਧਾਲੀਵਾਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਨੇ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਦੀ ਭਾਵੁਕ ਪੋਸਟ, ਕਿਹਾ- ਕਈ ਵਾਰ ਆਪਣੇ ਆਪ ਨੂੰ ਖ਼ਤਮ ਕਰਨ ਦੀ ਕੀਤੀ ਕੋਸ਼ਿਸ਼
ਜ਼ਿਕਰਯੋਗ ਹੈ ਕਿ ਸੁਨੰਦਾ ਸ਼ਰਮਾ ਨੇ ਮੁਹਾਲੀ ਦੇ ਜ਼ਿਲਾ ਪੁਲਸ ਮੁਖੀ ਦੀਪਕ ਪਾਰਿਕ ਨੂੰ ਦਿੱਤੀ ਸ਼ਿਕਾਇਤ ’ਚ ਧਾਲੀਵਾਲ ’ਤੇ ਆਰਥਿਕ ਸ਼ੋਸ਼ਣ, ਧੋਖਾਧੜੀ, ਜ਼ਬਰਦਸਤੀ ਦਸਤਾਵੇਜ਼ਾਂ ’ਤੇ ਦਸਤਖਤ ਕਰਵਾਉਣ, ਬਦਨਾਮ ਕਰਨ ਦੀਆਂ ਧਮਕੀਆਂ ਦੇਣ ਤੇ ਨਿੱਜੀ ਜਾਇਦਾਦ ਦੀ ਗ਼ੈਰ-ਕਾਨੂੰਨੀ ਕਬਜ਼ੇਬਾਜ਼ੀ ਦੇ ਗੰਭੀਰ ਦੋਸ਼ ਲਾਏ ਹਨ, ਜਿਸ ਤੋਂ ਬਾਅਦ ਥਾਣਾ ਮਟੌਰ ਦੀ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 406, 420, 465, 467, 468, 341, 500, 506 ਤਹਿਤ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਕਿਸਨੇ ਦਿੱਤੀ ਰਸ਼ਮੀਕਾ ਮੰਦਾਨਾ ਨੂੰ ਧਮਕੀ? ਗ੍ਰਹਿ ਮੰਤਰੀ ਤੋਂ ਕੀਤੀ ਗਈ ਸੁਰੱਖਿਆ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਨਿਆ ਰਾਓ ਮਾਮਲੇ 'ਚ ਲਪੇਟੇ 'ਚ ਆਇਆ DGP ਰੈਂਕ ਦਾ ਅਧਿਕਾਰੀ, ਅਦਾਕਾਰਾ ਨਾਲ ਹੈ ਖਾਸ ਰਿਸ਼ਤਾ
NEXT STORY