ਗੁਰਾਇਆ (ਮੁਨੀਸ਼ ਬਾਵਾ) - ਹਾਲ ਹੀ ਦਿਲਜੀਤ ਦੋਸਾਂਝ ਦੇ ਪਰਿਵਾਰ ਨਾਲ ਜੁੜੀ ਇਕ ਬਹੁਤ ਮਾੜੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਦਿਲਜੀਤ ਦੇ ਦੇ ਸਕੇ ਚਾਚਾ ਜੀ ਮਾਸਟਰ ਸ਼ਿੰਗਾਰਾ ਸਿੰਘ ਦੋਸਾਂਝ ਦਾ ਅੱਜ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਕਮੇਟੀ ਮੈਂਬਰ ਸਨ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਵੀ ਸਨ।
ਉਨ੍ਹਾ ਵਲੋਂ ਦਿੱਲੀ ਅੰਦੋਲਨ ਵੇਲੇ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼ਿੰਗਾਰਾ ਸਿੰਘ ਦੋਸਾਂਝ ਨੇ ਦਿੱਲੀ ਕਿਸਾਨ ਮੋਰਚੇ ਸਮੇਤ ਅਨੇਕਾਂ ਕਿਸਾਨ ਘੋਲਾਂ ਤੇ ਜਮਹੂਰੀ ਸ਼ੰਘਰਸ਼ਾਂ ਵਿਚ ਅਹਿਮ ਭੂਮਿਕਾ ਅਦਾ ਕੀਤੀ ਸੀ। ਦੋਸਾਂਝ ਨੇ ਅਧਿਆਪਕ ਵਜੋਂ ਨੌਕਰੀ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਘੋਲਾਂ ਵਿਚ ਵੀ ਮਿਸਾਲੀ ਯੋਗਦਾਨ ਪਾਇਆ ਸੀ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ ਮਾਨਸਾ ਅਦਾਲਤ 'ਚ 25 ਮੁਲਜ਼ਮ ਹੋਏ ਪੇਸ਼, 30 ਨਵੰਬਰ ਨੂੰ ਹੋਵੇਗੀ ਬਹਿਸ
ਆਰ. ਐੱਮ. ਪੀ. ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਰੰਧਾਵਾ ਤੇ ਸਕੱਤਰ ਪਰਗਟ ਸਿੰਘ ਜਾਮਾਰਾਏ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਸਾਥੀ ਕੁਲਵੰਤ ਸਿੰਘ ਸੰਧੂ, ਦਿਹਾਤੀ ਮਜ਼ਦੁਰ ਸਭਾ ਪੰਜਾਬ ਦੇ ਪ੍ਰਧਾਨ ਸਾਥੀ ਦਰਸ਼ਨ ਨਾਹਰ, ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਸਕੱਤਰ ਡਾ. ਸਰਬਜੀਤ ਮੁਠੱਡਾ, ਮੁਲਾਜ਼ਮਾਂ ਦੀ ਜਥੇਬੰਦੀ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਸਾਥੀ ਸ਼ਿੰਗਾਰਾ ਸਿੰਘ ਦੋਸਾਂਝ ਦੇ ਵਿਛੋੜੇ ਨੂੰ ਲਹਿਰ ਲਈ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਦੱਸਦਿਆਂ ਉਨ੍ਹਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਂਟ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪ੍ਰਸਿੱਧ ਅਦਾਕਾਰ ਦੀ ਮੌਤ, ਕਾਰ 'ਚ ਸ਼ੱਕੀ ਹਾਲਤ 'ਚ ਮਿਲੀ ਲਾਸ਼
NEXT STORY