ਚੰਡੀਗੜ੍ਹ (ਬਿਊਰੋ)-ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਬਿੰਨੂ ਢਿੱਲੋਂ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਫ਼ਿਲਮਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ। ਬਿੰਨੂ ਢਿੱਲੋਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਅਦਾਕਾਰ ਦੇ ਬਚਪਨ ਦੀ ਹੈ।
ਇਸ ਤਸਵੀਰ ਨੂੰ ਅਦਾਕਾਰ ਨੇ ਬੀਤੇ ਦਿਨ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਖੰਡ ਬਾਜ ਨਾ ਹੁੰਦੇ ਦੁੱਧ ਮਿੱਠੇ, ਘਿਓ ਬਾਜ ਨਾ ਕੁੱਟੀਦੀਆਂ ਚੂਰੀਆਂ ਨੇ, ਮਾਂ ਬਾਜ ਨਾ ਹੁੰਦੇ ਲਾਡ ਪੂਰੇ, ਬਾਪੂ ਬਾਜ ਨਾ ਪੈਂਦੀਆਂ ਪੂਰੀਆਂ ਨੇ ਲਵ ਯੂ ਬਾਪੂ’।
ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੀ ਇਸ ਤਸਵੀਰ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਬਿੰਨੂ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਲਗਾਤਾਰ ਫ਼ਿਲਮਾਂ ‘ਚ ਸਰਗਰਮ ਹਨ।
1000 ਕਰੋੜ ਦੇ ਕਰਜ਼ੇ 'ਚ ਡੁੱਬੇ ਪ੍ਰਭਾਸ ਨੇ ਛੱਡਿਆ 150 ਕਰੋੜ ਦਾ ਵਿਗਿਆਪਨ, ਆਮ ਲੋਕਾਂ ਨਾਲ ਜੁੜੀ ਹੈ ਵਜ੍ਹਾ
NEXT STORY