ਜਲੰਧਰ (ਬਿਊਰੋ) — ਪੰਜਾਬੀ ਵਿਰਸੇ ਦੇ ਵਾਰਿਸ ਕਹੇ ਜਾਣ ਵਾਲੇ ਮਨਮੋਹਨ ਵਾਰਿਸ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦੇ ਜਨਮਦਿਨ 'ਤੇ ਹਾਰਬੀ ਸੰਘਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸੇ ਤਰ੍ਹਾਂ ਉਨ੍ਹਾਂ ਦੇ ਹੋਰ ਪ੍ਰਸ਼ੰਸਕਾਂ ਵੱਲੋਂ ਜਨਮਦਿਨ ਦੀਆਂ ਵਧਾਈ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਨਮੋਹਨ ਵਾਰਿਸ ਨੇ ਵੀ ਆਪਣੇ ਜਨਮਦਿਨ 'ਤੇ ਇੱਕ ਪੋਸਟ ਪਾ ਕੇ ਆਪਣੇ ਪ੍ਰਸ਼ੰਸਕਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ ਹੈ ''ਮੇਰੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਭੇਜਣ ਵਾਲੇ ਸੱਜਣਾਂ ਦਾ ਦਿਲੋਂ ਧੰਨਵਾਦ! ਰੱਬ ਸਭ ਨੂੰ ਖੁਸ਼ ਰੱਖੇ!!''

ਆਪਣੇ ਗੀਤਾਂ ਨਾਲ ਪੰਜਾਬੀ ਸਭਿਆਚਾਰ ਨੂੰ ਘਰ-ਘਰ ਪਹੁੰਚਾਇਆ
ਦੱਸ ਦਈਏ ਕਿ ਮਨਮੋਹਨ ਵਾਰਿਸ ਆਪਣੇ ਗੀਤਾਂ ਨਾਲ ਨਾ ਸਿਰਫ਼ ਪੰਜਾਬੀ ਬੋਲੀ ਦੀ ਸੇਵਾ ਕੀਤੀ ਹੈ ਸਗੋਂ ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪੰਜਾਬੀ ਸੱਭਿਆਚਾਰ ਨੂੰ ਘਰ-ਘਰ ਪਹੁੰਚਾਇਆ ਹੈ। ਮਨਮੋਹਨ ਵਾਰਿਸ ਦੇ ਕਿਸੇ ਇੱਕ ਗੀਤ ਦਾ ਨਾਂ ਉਨ੍ਹਾਂ ਦੇ ਹਿੱਟ ਗੀਤਾਂ 'ਚ ਲੈਣਾ ਗਲਤ ਹੋਵੇਗਾ ਕਿਉਂਕਿ ਉਨ੍ਹਾਂ ਦਾ ਹਰ ਗੀਤ ਹਿੱਟ ਹੋਇਆ ਹੈ।
ਉਨ੍ਹਾਂ ਨੂੰ ਖ਼ਾਸ ਕਰਕੇ ਪੰਜਾਬੀ ਵਿਰਸਾ ਲਈ ਜਾਣਿਆ ਜਾਂਦਾ ਹੈ।

ਸੰਗਤਾਰ ਅਤੇ ਕਮਲ ਹੀਰ ਨੂੰ ਸਿਖਾਏ ਸੰਗੀਤ ਦੇ ਗੁਰ
ਮਨਮੋਹਨ ਵਾਰਿਸ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਉਸਤਾਦ ਜਸਵੰਤ ਭੰਵਰਾ ਤੋਂ ਬਹੁਤ ਛੋਟੀ ਉਮਰ 'ਚ ਸੰਗੀਤ ਸਿੱਖਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ 11 ਸਾਲ ਦੀ ਉਮਰ 'ਚ ਆਪਣੇ ਰਸਮੀ ਸੰਗੀਤ ਦੀ ਸਿਖਲਾਈ ਸ਼ੁਰੂ ਕੀਤੀ। ਉਨ੍ਹਾਂ ਨੇ ਆਪਣੇ ਛੋਟੇ ਭਰਾ ਸੰਗਤਾਰ ਅਤੇ ਕਮਲ ਹੀਰ ਨੂੰ ਵੀ ਸੰਗੀਤ ਦੇ ਗੁਰ ਸਿਖਾਏ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਸੰਗੀਤ ਦੀ ਡਿਗਰੀ ਹਾਸਲ ਕੀਤੀ।

'ਗੈਰਾਂ ਨਾਲ ਪੀਂਘਾਂ ਝੂਟ ਦੀਏ' ਨਾਲ ਖੱਟੀ ਖ਼ੂਬ ਪ੍ਰਸਿੱਧੀ
ਜਲਦ ਹੀ ਉਨ੍ਹਾਂ ਦਾ ਪਰਿਵਾਰ 1990 'ਚ ਕੈਨੇਡਾ ਚਲਾ ਗਿਆ, ਜਿੱਥੇ ਸਾਲ 1993 'ਚ ਉਨ੍ਹਾਂ ਨੇ ਆਪਣੀ ਪਹਿਲੀ ਐਲਬਮ ਰਿਲੀਜ਼ ਕੀਤੀ, ਜਿਸ ਦਾ ਨਾਂ 'ਗੈਰਾਂ ਨਾਲ ਪੀਂਘਾਂ ਝੂਟ ਦੀਏ' ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਹਰ ਗੀਤ ਹਿੱਟ ਹੋਣ ਲੱਗਾ। ਵਾਰਿਸ ਦੇ ਹਿੱਟ ਗੀਤਾਂ 'ਚ 'ਹਸਦੀ ਦੇ ਫੁੱਲ ਕਿਰਦੇ', 'ਸੱਜਰੇ ਚੱਲੇ ਮੁਕਲਾਵੇ' ਅਤੇ 'ਗਲੀ ਗਲੀ ਵਿਚ ਹੋਕੇ' ਸ਼ਾਮਲ ਹਨ।

ਵਾਰਿਸ ਭਰਾਵਾਂ ਦੀ ਤਿੱਕੜੀ ਹੋਈ ਪ੍ਰਸਿੱਧ
1998 'ਚ ਮਨਮੋਹਨ ਵਾਰਿਸ ਨੇ ਗੀਤ 'ਕਿਤੇ ਕੱਲੀ ਬਹਿ ਕੇ ਸੋਚੀ ਨੀ' ਨੂੰ ਰਿਲੀਜ਼ ਕੀਤਾ, ਇਸ ਨੂੰ ਵੀ ਦਰਸ਼ਕਾਂ ਵੱਲੋਂ ਬੇਹੱਦ ਪਿਆਰ ਲਿਆ। ਪੰਜਾਬੀ ਵਿਰਸਾ ਸ਼ੋਅਜ਼ ਨਾਲ ਇੱਕ ਵੱਖਰਾ ਮੁਕਾਮ ਹਾਸਲ ਕਰਨ ਵਾਲੀ ਵਾਰਿਸ ਭਰਾਵਾਂ ਦੀ ਤਿੱਕੜੀ ਨੂੰ ਦੇਸ਼-ਵਿਦੇਸ਼ 'ਚ ਵਸਦੇ ਸਰੋਤਿਆਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ।
ਰੱਖੜੀ ਮੌਕੇ ਲਤਾ ਮੰਗੇਸ਼ਕਰ ਨੇ PM ਮੋਦੀ ਤੋਂ ਮੰਗਿਆ ਖ਼ਾਸ ‘ਵਾਅਦਾ’, ਵੀਡੀਓ ਵੀ ਕੀਤੀ ਸਾਂਝੀ
NEXT STORY