ਮੁੰਬਈ (ਬਿਊਰੋ) - ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੇ ਪੁੱਤਰ ਤੇ ਅਦਾਕਾਰ ਬੌਬੀ ਦਿਓਲ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਦਰਅਸਲ, ਬੌਬੀ ਦਿਓਲ ਦੀ ਸੱਸ ਯਾਨੀ ਉਨ੍ਹਾਂ ਦੀ ਪਤਨੀ ਤਾਨਿਆ ਦੀ ਮਾਂ ਮਰਲਿਨ ਆਹੂਜਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਸਤੰਬਰ ਨੂੰ ਉਨ੍ਹਾਂ ਨੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ। ਉਨ੍ਹਾਂ ਦੇ ਦਿਹਾਂਤ ਕਾਰਨ ਪਰਿਵਾਰਕ ਮੈਂਬਰ ਸੋਗ 'ਚ ਡੁੱਬਿਆ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਮਰਲਿਨ ਆਹੂਜਾ ਨੂੰ ਉਮਰ ਸਬੰਧੀ ਸ਼ਿਕਾਇਤਾਂ ਸਨ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਆਖਿਰਕਾਰ ਬੀਤੇ ਐਤਵਾਰ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਮਰਲਿਨ ਦੇ ਪਤੀ ਅਤੇ ਦੇਸ਼ ਦੇ ਮਸ਼ਹੂਰ ਬੈਂਕਰ ਦੇਵੇਂਦਰ ਆਹੂਜਾ ਦਾ ਪਹਿਲਾਂ ਹੀ ਦਿਹਾਂਤ ਹੋ ਗਿਆ ਸੀ।

ਦੱਸਣਯੋਗ ਹੈ ਕਿ ਬੌਬੀ ਦਿਓਲ ਦੇ ਭਰਾ ਅਤੇ ਅਦਾਕਾਰ ਸੰਨੀ ਦਿਓਲ ਨੇ ਸ਼ਨੀਵਾਰ ਨੂੰ ਆਪਣੀ ਬਲਾਕ ਬਸਟਰ ਫ਼ਿਲਮ 'ਗਦਰ 2' ਦੀ ਸਫ਼ਲਤਾ ਪਾਰਟੀ ਦਾ ਆਯੋਜਨ ਕੀਤਾ ਸੀ। ਇਸ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਬੌਬੀ ਦਿਓਲ ਦੀ ਸੱਸ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਦਾ ਰੋਮਾਂਟਿਕ ਗੀਤ ‘ਨੀ ਕੁੜੇ’ ਦਰਸ਼ਕਾਂ ਨੂੰ ਆਇਆ ਪਸੰਦ (ਵੀਡੀਓ)
NEXT STORY