ਮੁੰਬਈ- 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ 'ਚ ਫਿਲਮ 'ਪੁਸ਼ਪਾ 2' ਦੀ ਸਕ੍ਰੀਨਿੰਗ ਦੌਰਾਨ ਮਚੀ ਭਗਦੜ ਦੇ ਮਾਮਲੇ 'ਚ ਹੈਦਰਾਬਾਦ ਪੁਲਸ ਅੱਜ ਅੱਲੂ ਅਰਜੁਨ ਤੋਂ ਪੁੱਛਗਿੱਛ ਕਰੇਗੀ। ਅਦਾਕਾਰ ਪੁੱਛਗਿੱਛ ਲਈ ਰਵਾਨਾ ਹੋ ਗਏ ਹਨ। ਉਹ ਕੁਝ ਸਮੇਂ ਬਾਅਦ ਪੁਲਸ ਦੇ ਸਾਹਮਣੇ ਪੇਸ਼ ਹੋਣਗੇ।
ਕੀ ਹੈ ਮਾਮਲਾ?
4 ਦਸੰਬਰ ਨੂੰ ਹੈਦਰਾਬਾਦ 'ਚ 'ਪੁਸ਼ਪਾ 2' ਦੀ ਸਕ੍ਰੀਨਿੰਗ ਦੌਰਾਨ ਮਚੀ ਭਗਦੜ 'ਚ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਉਸ ਦਾ ਪੁੱਤਰ ਗੰਭੀਰ ਜ਼ਖਮੀ ਹੋ ਗਿਆ ਸੀ। ਇਸ ਮਾਮਲੇ 'ਚ ਅਦਾਕਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ, ਇੱਕ ਦਿਨ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ, ਉਹ ਅਗਲੀ ਸਵੇਰ ਜ਼ਮਾਨਤ 'ਤੇ ਬਾਹਰ ਆ ਗਿਆ।
ਅਦਾਕਾਰ ਦੇ ਘਰ ਦੇ ਬਾਹਰ ਸਖ਼ਤ ਸੁਰੱਖਿਆ ਤਾਇਨਾਤ
ਅੱਲੂ ਅਰਜੁਨ ਦੇ ਜੁਬਲੀ ਹਿਲਸ ਸਥਿਤ ਘਰ ਦੇ ਬਾਹਰ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਸੰਧਿਆ ਥੀਏਟਰ ਵਿੱਚ ਭਗਦੜ ਅਤੇ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਅਭਿਨੇਤਾ ਅੱਲੂ ਇੱਕ ਰਾਤ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਫਿਲਹਾਲ ਜ਼ਮਾਨਤ 'ਤੇ ਬਾਹਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰਾਟ ਕੋਹਲੀ ਨੇ ਇਸ ਮਸ਼ਹੂਰ ਗਾਇਕ ਨੂੰ ਕੀਤਾ ਬਲਾਕ,ਹੋਇਆ ਖੁਲਾਸਾ
NEXT STORY