ਅੰਮ੍ਰਿਤਸਰ- ਸੁਨੀਲ ਸ਼ੈੱਟੀ ਬਾਲੀਵੁੱਡ ਦੇ ਸਭ ਤੋਂ ਪ੍ਰਤਿਭਾਸ਼ਾਲੀ ਅਦਾਕਾਰਾਂ ਵਿੱਚੋਂ ਇੱਕ ਹੈ। ਸੁਨੀਲ ਨੇ ਆਪਣੇ ਕਰੀਅਰ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ।
ਬਹੁਤ ਸਾਰੇ ਕਲਾਕਾਰ ਅਤੇ ਸੈਲੀਬ੍ਰਿਟੀ ਦਰਬਾਰ ਸਾਹਿਬ ਆਉਂਦੇ ਰਹਿੰਦੇ ਹਨ। ਹਾਲ ਹੀ 'ਚ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ।
ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਰੂਹ ਨੂੰ ਸਕੂਨ ਮਿਲਦਾ ਹੈ। ਮੈਂ ਖ਼ੁਸ਼ ਹਾਂ ਕਿ ਇਸ ਵਾਰ ਮੈਂ ਨਵੇਂ ਸਾਲ ਮੌਕੇ ਗੁਰੂ ਘਰ ਵਿਖੇ ਮੱਥਾ ਟੇਕਿਆ।
ਆਥੀਆ ਸ਼ੈੱਟੀ ਨੇ ਫਲਾਂਟ ਕੀਤਾ ਬੇਬੀ ਬੰਪ, ਪਤੀ KL ਰਾਹੁਲ ਨਾਲ ਘੁੰਮਦੀ ਆਈ ਨਜ਼ਰ
NEXT STORY