ਮੁੰਬਈ- ਇਨ੍ਹੀਂ ਦਿਨੀਂ ਅੱਲੂ ਅਰਜੁਨ ਆਪਣੀ ਫਿਲਮ 'ਪੁਸ਼ਪਾ 2' ਦੌਰਾਨ ਹੋਏ ਹਾਦਸੇ ਨੂੰ ਲੈ ਕੇ ਲਗਾਤਾਰ ਥਾਣੇ ਅਤੇ ਅਦਾਲਤ ਦੇ ਚੱਕਰ ਲਗਾ ਰਹੇ ਹਨ। ਇਸੇ ਦੌਰਾਨ ਇਸ ਮਾਮਲੇ ਨਾਲ ਜੁੜੀ ਇੱਕ ਹੋਰ ਜਾਣਕਾਰੀ ਸਾਹਮਣੇ ਆਈ ਹੈ।
Allu ਬਾਰੇ ਵੱਡਾ ਅਪਡੇਟ
ਇਸ ਮਾਮਲੇ 'ਚ ਅੱਲੂ ਨੂੰ ਪਹਿਲਾਂ 3 ਜਨਵਰੀ ਨੂੰ ਸ਼ਹਿਰ ਦੀ ਇੱਕ ਅਦਾਲਤ ਨੇ ਨਿਯਮਤ ਜ਼ਮਾਨਤ ਦਿੱਤੀ ਸੀ। ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਅਦਾਕਾਰ ਨੂੰ ਹਰ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਪੈਂਦਾ ਹੈ। ਇਹ ਦੋ ਮਹੀਨੇ ਜਾਂ ਚਾਰਜਸ਼ੀਟ ਦਾਇਰ ਹੋਣ ਤੱਕ ਜਾਰੀ ਰਹੇਗਾ।
ਅੱਲੂ ਨੂੰ ਦਿੱਤੀਆਂ ਵਿਸ਼ੇਸ਼ ਹਦਾਇਤਾਂ
ਮੀਡੀਆ ਰਿਪੋਰਟਾਂ ਮੁਤਾਬਕ ਇਸ ਤੋਂ ਇਲਾਵਾ ਅਦਾਲਤ ਨੇ ਪੁਸ਼ਪਾ ਸਟਾਰ ਨੂੰ ਅਦਾਲਤ ਦੇ ਅਗਾਊਂ ਨੋਟਿਸ ਤੋਂ ਬਿਨਾਂ ਆਪਣਾ ਰਿਹਾਇਸ਼ੀ ਪਤਾ ਨਾ ਬਦਲਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਇਜਾਜ਼ਤ ਦੇ ਦੇਸ਼ ਛੱਡਣ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਹ ਸਾਰੀਆਂ ਸ਼ਰਤਾਂ ਇਸ ਮਾਮਲੇ ਦੇ ਹੱਲ ਹੋਣ ਤੱਕ ਲਾਗੂ ਰਹਿਣਗੀਆਂ।
ਕੀ ਹੈ ਪੂਰਾ ਮਾਮਲਾ
ਇਹ ਘਟਨਾ 4 ਦਸੰਬਰ 2024 ਨੂੰ ਵਾਪਰੀ, ਜਦੋਂ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਪ੍ਰਸ਼ੰਸਕ ਅਦਾਕਾਰ ਦੀ ਇੱਕ ਝਲਕ ਦੇਖਣ ਲਈ ਹੈਦਰਾਬਾਦ ਦੇ ਸੰਧਿਆ ਥੀਏਟਰ 'ਚ ਆਏ। ਇਸ ਦੌਰਾਨ ਅੱਲੂ ਅਰਜੁਨ ਨੂੰ ਦੇਖਣ ਲਈ ਭਗਦੜ ਮੱਚ ਗਈ ਅਤੇ ਇਸ ਹਫੜਾ-ਦਫੜੀ 'ਚ ਇਕ 35 ਸਾਲਾ ਔਰਤ ਦੀ ਜਾਨ ਚਲੀ ਗਈ ਅਤੇ ਉਸ ਦਾ ਅੱਠ ਸਾਲਾ ਪੁੱਤਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਮਸ਼ਹੂਰ ਗਾਇਕ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਮਾਮਲਾ
ਹਾਦਸੇ ਤੋਂ ਬਾਅਦ ਕੀ ਹੋਇਆ
ਇਸ ਹਾਦਸੇ ਤੋਂ ਬਾਅਦ ਅੱਲੂ ਅਰਜੁਨ, ਉਨ੍ਹਾਂ ਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਕਾਂ ਖਿਲਾਫ ਚਿੱਕੜਪੱਲੀ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਮ੍ਰਿਤਕ ਔਰਤ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਦਰਜ ਕੀਤੇ ਗਏ ਹਨ। ਅੱਲੂ ਅਰਜੁਨ ਨੂੰ ਇਸ ਮਾਮਲੇ 'ਚ 13 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ, ਤੇਲੰਗਾਨਾ ਹਾਈ ਕੋਰਟ ਨੇ ਉਸ ਨੂੰ 14 ਦਸੰਬਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ, ਜਿਸ ਦੀ ਮਿਆਦ 10 ਜਨਵਰੀ ਨੂੰ ਖਤਮ ਹੋ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ਹੂਰ ਗਾਇਕ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਮਾਮਲਾ
NEXT STORY