ਆਗਰਾ (ਬਿਊਰੋ) - ਫ਼ਿਲਮ ਅਦਾਕਾਰਾ ਕੰਗਨਾ ਰਣੌਤ ਵਲੋਂ ਮਹਾਤਮਾ ਗਾਂਧੀ 'ਤੇ ਟਿੱਪਣੀ ਮਾਮਲੇ ਵਿਚ ਆਗਰਾ ਹਾਈਕੋਰਟ ਵਿਚ ਮੁਕੱਦਮਾ ਦਾਇਰ ਕਰਨ ਲਈ ਬੇਨਤੀ ਪੱਤਰ ਦਿੱਤਾ ਗਿਆ ਸੀ। ਇਸ ਵਿਚ ਵਾਦੀ ਦੀ ਗਵਾਹੀ ਹੋ ਚੁੱਕੀ ਹੈ। ਹੋਰ ਗਵਾਹਾਂ ਦੇ ਬਿਆਨ ਦਰਜ ਹੋਣੇ ਹਨ। ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੇ ਨਿਰਦੇਸ਼ ਕਾਰਨ ਗਵਾਹੀ ਪ੍ਰਕਿਰਿਆ 'ਤੇ ਰੋਕ ਹੈ। ਇਸ ਕਾਰਨ ਕੋਰਟ ਨੇ ਹੁਣ ਇਸ ਮਾਮਲੇ ਦੀ ਸੁਣਵਾਈ 18 ਫਰਵਰੀ ਤੈਅ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਆਲੂ ਅਰਜੁਨ ਦੀ 'ਪੁਸ਼ਪਾ' ਨੇ ਗੁਰੂ ਰੰਧਾਵਾ ਨੂੰ ਬਣਾਇਆ ਆਪਣਾ ਦੀਵਾਨਾ, ਗਾਇਕ ਨੇ ਰੱਜ ਕੇ ਕੀਤੀਆਂ ਤਾਰੀਫ਼ਾਂ
ਦੱਸ ਦਈਏ ਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਏ ਦਿਨ ਕੋਈ ਨਾ ਕੋਈ ਵਿਵਾਦਿਤ ਬਿਆਨ ਦਿੰਦੀ ਰਹਿੰਦੀ ਹੈ। ਬੀਤੇ ਦਿਨੀਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ’ਚ ਬਣੇ ਮਾਹੌਲ ਨੂੰ ਲੈ ਕੇ ਜਿਥੇ ਕੰਗਨਾ ਨੇ ਪੰਜਾਬ ਨੂੰ ਅੱਤਵਾਦੀ ਸਰਗਰਮੀਆਂ ਦਾ ਗੜ੍ਹ ਦੱਸਿਆ ਸੀ, ਉਥੇ ਹੁਣ ਉਸ ਨੇ ਸਿੱਧੂ ਮੂਸੇ ਵਾਲਾ ਤੇ ਕੈਨੇਡਾ ਦੇ ਮੰਤਰੀ ਜਗਮੀਤ ਸਿੰਘ ’ਤੇ ਨਿਸ਼ਾਨਾ ਵਿੰਨ੍ਹ ਦਿੱਤਾ ਹੈ। ਕੰਗਨਾ ਨੇ ਬੀਤੇ ਦਿਨੀਂ ਇਕ ਪੋਸਟ ਸਾਂਝੀ ਕੀਤੀ ਸੀ, ਜੋ ਕਾਫੀ ਵਾਇਰਲ ਹੋ ਰਹੀ ਹੈ। ਇਸ ਪੋਸਟ ’ਚ ਇਕ ਪਾਸੇ ਜਗਮੀਤ ਸਿੰਘ, ਸਿੱਧੂ ਮੂਸੇ ਵਾਲਾ ਤੇ ਗੁਰਪਤਵੰਤ ਸਿੰਘ ਪਨੂੰ ਨਜ਼ਰ ਆ ਰਹੇ ਹਨ, ਜਿਨ੍ਹਾਂ ਦੇ ਉੱਪਰ ਖ਼ਾਲਿਸਤਾਨੀ ਲਿਖਿਆ ਹੈ। ਉਥੇ ਦੂਜੇ ਪਾਸੇ ਭਾਰਤੀ ਫੌਜ ਦੇ ਸੀਨੀਅਰ ਸਿੱਖ ਅਧਿਕਾਰੀ ਨਜ਼ਰ ਆ ਰਹੇ ਹਨ, ਜਿਨ੍ਹਾਂ ਦੇ ਉੱਪਰ ਸਿੱਖ ਲਿਖਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਚੋਣ ਦੰਗਲ : ਰਾਜਨੀਤੀ ਇਨ੍ਹਾਂ ਕਲਾਕਾਰਾਂ ਨੂੰ ਆਈ ਰਾਸ, ਕਈਆਂ ਨੂੰ ਮਿਲੀ ਮਾਤ
ਦੱਸਣਯੋਗ ਹੈ ਕਿ ਇਸ ਪੋਸਟ ਨਾਲ ਕੰਗਨਾ ਨੇ ਇਕ ਕੈਪਸ਼ਨ ਵੀ ਲਿਖੀ ਹੈ। ਕੰਗਨਾ ਨੇ ਲਿਖਿਆ, ‘ਖ਼ਾਲਿਸਤਾਨੀ ਨਾ ਤਾਂ ਸਿੱਖ ਹਨ ਤੇ ਨਾ ਹੀ ਕਿਸਾਨ, ਉਹ ਲਸ਼ਕਰ-ਏ-ਤਾਇਬਾ ਵਾਂਗ ਅੱਤਵਾਦੀ ਤੇ ਅੱਤਵਾਦੀ ਗਰੁੱਪ ਹਨ। ਭਾਰਤ ਸਰਕਾਰ ਨੇ ਵੀ ਇਨ੍ਹਾਂ ਨੂੰ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ। ਜੇਕਰ ਤੁਸੀਂ ਉਨ੍ਹਾਂ ਵੱਲ ਹੋ ਤਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਕੀ ਚਾਹੁੰਦੇ ਹੋ। ਤੁਸੀਂ ਅੱਤਵਾਦ ਤੇ ਘਰੇਲੂ ਯੁੱਧ ਚਾਹੁੰਦੇ ਹੋ।’
ਇਹ ਖ਼ਬਰ ਵੀ ਪੜ੍ਹੋ - ਵਿਵਾਦਾਂ ਵਿਚਾਲੇ ਅਫਸਾਨਾ ਖ਼ਾਨ ਤੇ ਸਾਜ਼ ਬਣੇ ਲਾੜਾ-ਲਾੜੀ, ਤਸਵੀਰ ਹੋਈ ਵਾਇਰਲ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਆਲੂ ਅਰਜੁਨ ਦੀ 'ਪੁਸ਼ਪਾ' ਨੇ ਗੁਰੂ ਰੰਧਾਵਾ ਨੂੰ ਬਣਾਇਆ ਆਪਣਾ ਦੀਵਾਨਾ, ਗਾਇਕ ਨੇ ਰੱਜ ਕੇ ਕੀਤੀਆਂ ਤਾਰੀਫ਼ਾਂ
NEXT STORY