ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਘਰ ਬਾਹਰ 14 ਅਪ੍ਰੈਲ ਦੀ ਸਵੇਰ ਨੂੰ ਦੋ ਬਾਈਕ ਸਵਾਰ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਮਗਰੋਂ ਉਨ੍ਹਾਂ ਦੇ ਪਰਿਵਾਰ ਤੋਂ ਲੈ ਕੇ ਪ੍ਰਸ਼ੰਸਕਾਂ ਤੱਕ ਹਰ ਕੋਈ ਤਣਾਅ 'ਚ ਹੈ। ਮੁੰਬਈ ਪੁਲਸ ਨੇ ਗੋਲੀਬਾਰੀ ਕਰਨ ਵਾਲੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ 'ਚ ਆਏ ਦਿਨ ਨਵੇਂ ਅਪਡੇਟਸ ਸਾਹਮਣੇ ਆ ਰਹੇ ਹਨ। ਹੁਣ ਇੱਕ ਹੋਰ ਅਪਡੇਟ ਸਾਹਮਣੇ ਆਈ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।
ਸੂਤਰਾਂ ਨੇ ਦੱਸਿਆ ਕਿ ਦੋਸ਼ੀਆਂ ਵੱਲੋਂ ਗੋਲੀਬਾਰੀ 'ਚ ਵਰਤੀ ਗਈ ਬੰਦੂਕ ਦੀ ਭਾਲ ਲਈ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਸੂਰਤ ਪਹੁੰਚੀ। ਐਨਕਾਊਂਟਰ ਸਪੈਸ਼ਲਿਸਟ ਅਤੇ ਕ੍ਰਾਈਮ ਬ੍ਰਾਂਚ ਯੂਨਿਟ 9 ਦੇ ਇੰਚਾਰਜ ਦਯਾ ਨਾਇਕ ਆਪਣੀ ਟੀਮ ਨਾਲ ਗੁਜਰਾਤ ਗਏ ਹਨ। ਕ੍ਰਾਈਮ ਬ੍ਰਾਂਚ ਨੂੰ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਨ੍ਹਾਂ ਨੇ ਸੂਰਤ ਦੀ ਇਕ ਨਦੀ 'ਚ ਬੰਦੂਕ ਸੁੱਟ ਦਿੱਤੀ ਸੀ। ਮੁਲਜ਼ਮਾਂ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੇ ਬੰਦੂਕ ਸੂਰਤ ਦੀ ਤਾਪੀ ਨਦੀ 'ਚ ਸੁੱਟ ਦਿੱਤੀ ਸੀ, ਜਿਸ ਤੋਂ ਬਾਅਦ ਪੁਲਸ ਟੀਮ ਸੂਰਤ 'ਚ ਤਲਾਸ਼ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਮਹਾਠੱਗ ਸੁਕੇਸ਼ ਨੇ ਗ੍ਰਹਿ ਮੰਤਰਾਲਾ ਨੂੰ ਲਿਖੀ ਚਿੱਠੀ, ਕਿਹਾ- ਬਣਾਂਗਾ ਸਰਕਾਰੀ ਗਵਾਹ ਤੇ ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਕੈਬ ਕੀਤੀ ਸੀ ਬੁੱਕ
ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਸਲਮਾਨ ਦੇ ਘਰ ਤੋਂ ਕੈਬ ਬੁੱਕ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੋਸ਼ ’ਚ 20 ਸਾਲਾ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਪੁਲਸ ਮੁਤਾਬਕ ਦੋਸ਼ੀ ਦੀ ਪਛਾਣ ਰੋਹਿਤ ਤਿਆਗੀ ਵਜੋਂ ਹੋਈ ਹੈ। ਉਹ 20 ਸਾਲ ਦਾ ਹੈ ਤੇ ਗਾਜ਼ੀਆਬਾਦ, ਯੂ. ਪੀ. ਦਾ ਰਹਿਣ ਵਾਲਾ ਹੈ। ਪੁਲਸ ਨੇ ਦੱਸਿਆ ਕਿ ਜਿਸ ਨੌਜਵਾਨ ਨੇ ਸਲਮਾਨ ਖ਼ਾਨ ਦੇ ਘਰ ਤੋਂ ਬਾਂਦਰਾ ਪੁਲਸ ਸਟੇਸ਼ਨ ਤੱਕ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ 2 ਵਾਰ ਕੈਬ ਬੁੱਕ ਕਰਵਾਈ ਸੀ ਤੇ ਫਿਰ ਉਸ ਨੂੰ ਰੱਦ ਕਰ ਦਿੱਤਾ ਸੀ, ਉਸ ਨੂੰ ਮੁੰਬਈ ਪੁਲਸ ਨੇ ਕਵੀਨਗਰ ਥਾਣਾ ਖ਼ੇਤਰ ਦੇ ਗੋਵਿੰਦਪੁਰਮ ਤੋਂ ਫੜਿਆ ਹੈ। ਰੋਹਿਤ ਤਿਆਗੀ ਨੇ ਹਮਲੇ ਵਾਲੇ ਦਿਨ ਕੈਬ ਬੁੱਕ ਕੀਤੀ ਸੀ। ਮੁਲਜ਼ਮ ਬੀ. ਬੀ. ਏ. ਫਾਈਨਲ ਈਅਰ ਦਾ ਵਿਦਿਆਰਥੀ ਹੈ ਤੇ ਆਪਣੇ ਆਪ ਨੂੰ ਸਲਮਾਨ ਦਾ ਵੱਡਾ ਫੈਨ ਦੱਸ ਰਿਹਾ ਹੈ। ਉਸ ਨੇ ਕਿਹਾ ਕਿ ਇਸ ਖ਼ਬਰ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਲਾਰੈਂਸ ਦੇ ਨਾਂ ’ਤੇ ਕੈਬ ਬੁੱਕ ਕਰਵਾ ਕੇ ਪ੍ਰੈਂਕ ਖੇਡਿਆ ਸੀ।
ਇਹ ਖ਼ਬਰ ਵੀ ਪੜ੍ਹੋ - ਗਾਇਕਾ ਅਫਸਾਨਾ ਖ਼ਾਨ ਨੇ ਪਤੀ ਸਾਜ਼ ਦੇ ਜਨਮਦਿਨ ਨੂੰ ਇੰਝ ਬਣਾਇਆ ਖ਼ਾਸ, ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
ਮਜ਼ਾਕ ਕਰਨਾ ਨੌਜਵਾਨ ਨੂੰ ਮਹਿੰਗਾ ਪਿਆ
ਪੁਲਸ ਨੇ ਦੱਸਿਆ ਕਿ ਜਦੋਂ ਕੈਬ ਡਰਾਈਵਰ ਸਲਮਾਨ ਦੇ ਘਰ ਗਲੈਕਸੀ ਅਪਾਰਟਮੈਂਟ ਪਹੁੰਚਿਆ ਤੇ ਉਥੇ ਮੌਜੂਦ ਚੌਕੀਦਾਰ ਨੂੰ ਬੁਕਿੰਗ ਬਾਰੇ ਪੁੱਛਿਆ ਤਾਂ ਚੌਕੀਦਾਰ ਪਹਿਲਾਂ ਤਾਂ ਹੈਰਾਨ ਰਹਿ ਗਿਆ ਪਰ ਉਸ ਨੇ ਤੁਰੰਤ ਨੇੜੇ ਦੇ ਬਾਂਦਰਾ ਪੁਲਸ ਸਟੇਸ਼ਨ ਨੂੰ ਬੁਕਿੰਗ ਬਾਰੇ ਸੂਚਨਾ ਦਿੱਤੀ। ਇਸ ’ਤੇ ਕਾਰਵਾਈ ਕਰਦਿਆਂ ਮੁੰਬਈ ਦੀ ਬਾਂਦਰਾ ਪੁਲਸ ਨੇ ਕੈਬ ਡਰਾਈਵਰ ਤੋਂ ਪੁੱਛਗਿੱਛ ਕੀਤੀ ਤੇ ਆਨਲਾਈਨ ਕੈਬ ਬੁੱਕ ਕਰਨ ਵਾਲੇ ਵਿਅਕਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਇਹ ਖ਼ਬਰ ਵੀ ਪੜ੍ਹੋ – CM ਮਾਨ ਦੇ ਘਰ ਪਹੁੰਚੇ ਗਿੱਪੀ ਗਰੇਵਾਲ, ਧੀ ਨੂੰ ਗੋਦੀ ਚੁੱਕ ਕਿਹਾ- ਜੇ ਪੁੱਤਰ ਮਿੱਠੜੇ ਮੇਵੇ ਤਾਂ ਧੀਆਂ ਮਿਸ਼ਰੀ ਦੀਆਂ ਡਲੀਆਂ
ਨੌਜਵਾਨ 2 ਦਿਨਾਂ ਲਈ ਪੁਲਸ ਹਿਰਾਸਤ ’ਚ
ਪੁਲਸ ਨੇ ਕਿਹਾ ਕਿ ਕੈਬ ਬੁੱਕ ਕਰਨ ਵਾਲਾ ਵਿਅਕਤੀ ਗਾਜ਼ੀਆਬਾਦ ਦਾ ਰਹਿਣ ਵਾਲਾ ਵਿਦਿਆਰਥੀ ਨਿਕਲਿਆ, ਜਿਸ ਦੀ ਪਛਾਣ ਰੋਹਿਤ ਤਿਆਗੀ ਵਜੋਂ ਹੋਈ ਹੈ। ਪੁਲਸ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀਆਂ ਨੇ ਮਜ਼ਾਕ ਦੇ ਤੌਰ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਮ ’ਤੇ ਕੈਬ ਬੁੱਕ ਕਰਵਾਈ ਸੀ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਉਸ ਨੂੰ ਮੁੰਬਈ ਲਿਆਂਦਾ ਗਿਆ ਤੇ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ 2 ਦਿਨਾਂ ਲਈ ਬਾਂਦਰਾ ਪੁਲਸ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਗਿੱਪੀ ਗਰੇਵਾਲ ਪਤਨੀ ਰਵਨੀਤ ਅਤੇ ਬੱਚਿਆਂ ਸਣੇ ਪਹੁੰਚੇ IPL ਗਰਾਊਂਡ 'ਚ
NEXT STORY