ਐਂਟਰਟੇਨਮੈਂਟ ਡੈਸਕ : ਸਲਮਾਨ ਖ਼ਾਨ ਨੂੰ ਬਾਲੀਵੁੱਡ ਦਾ ਭਾਈਜਾਨ ਕਿਹਾ ਜਾਂਦਾ ਹੈ। ਉਹ ਹਮੇਸ਼ਾ ਹੀ ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਅਕਸਰ ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਤੋਂ ਵਿਆਹ ਬਾਰੇ ਸਵਾਲ ਪੁੱਛਦੇ ਨਜ਼ਰ ਆਉਂਦੇ ਹਨ ਅਤੇ ਉਹ ਕਦੋਂ ਵਿਆਹ ਕਰਨ ਜਾ ਰਹੇ ਹਨ ਪਰ ਹੁਣ ਇਸ ਦੌਰਾਨ ਸਲਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ‘ਚ ਦੇਖਿਆ ਜਾ ਸਕਦਾ ਹੈ ਕਿ ਸਲਮਾਨ ਜਿਮ ‘ਚ ਕਸਰਤ ਕਰਦੇ ਨਜ਼ਰ ਆ ਰਹੇ ਹਨ। ਇੱਥੇ ਵੇਟ ਲਿਫਟਿੰਗ ਦੀ ਕਸਰਤ ਕਰਦੇ ਹੋਏ ਉਨ੍ਹਾਂ ਨੇ ਆਪਣੇ ਦੋਵੇਂ ਸੁਰੱਖਿਆ ਗਾਰਡਾਂ ਨੂੰ ਮਸ਼ੀਨ ਦੇ 'ਤੇ ਬਿਠਾ ਲਿਆ।
ਇਹ ਖ਼ਬਰ ਵੀ ਪੜ੍ਹੋ - ਮਨਮੋਹਨ ਸਿੰਘ ਦੀ ਮੌਤ ਨਾਲ ਸਦਮੇ 'ਚ ਦਿਲਜੀਤ ਤੇ ਕਪਿਲ, ਕਿਹਾ- ਆਪਣੇ ਪਿੱਛੇ ਤਰੱਕੀ ਤੇ ਉਮੀਦ ਦੀ ਛੱਡ ਗਏ ਵਿਰਾਸਤ
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸਲਮਾਨ ਦੋਵਾਂ ਸੁਰੱਖਿਆ ਗਾਰਡਾਂ ਦਾ ਭਾਰ ਚੁੱਕਦੇ ਨਜ਼ਰ ਆ ਰਹੇ ਹਨ। ਹੁਣ ਸਲਮਾਨ ਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕਈ ਲੋਕ ਉਨ੍ਹਾਂ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ ਅਤੇ ਕਈ ਲੋਕਾਂ ਨੇ ਉਨ੍ਹਾਂ ਨੂੰ ਮਜ਼ਾਕ 'ਚ ਟ੍ਰੋਲ ਵੀ ਕੀਤਾ ਹੈ। ਇਕ ਯੂਜ਼ਰ ਨੇ ਮਜ਼ਾਕੀਆ ਅੰਦਾਜ਼ 'ਚ ਲਿਖਿਆ ਕਿ ਇਹ ਜਿਮ ਲੱਗਦਾ ਹੈ ਭਾਈਜਾਨ ਨੂੰ ਦੇਖ ਕੇ ਹੀ ਖੁੱਲਿਆ ਹੈ। ਇਕ ਹੋਰ ਯੂਜ਼ਰ ਨੇ ਕੁਮੈਂਟ ਕੀਤਾ ਕਿ ਪਠਾਨ ਦੀਆਂ ਲੱਤਾਂ ਮਜ਼ਬੂਤ ਹਨ ਅਤੇ ਉਹ 55 ਸਾਲ ਦੀ ਉਮਰ 'ਚ ਵੀ ਮਜ਼ਬੂਤ ਹਨ।
ਇਹ ਖ਼ਬਰ ਵੀ ਪੜ੍ਹੋ - ਕਰੋੜਾਂ-ਅਰਬਾਂ ਦੇ ਮਾਲਕ ਦਿਲਜੀਤ ਦੋਸਾਂਝ, ਔਖੇ ਵੇਲੇ ਜਿਗਰੀ ਦੋਸਤ ਦੇ 150 ਰੁਪਏ ਨੇ ਬਦਲ 'ਤੀ ਤਕਦੀਰ
ਸਭ ਤੋਂ ਉਡੀਕੀ ਜਾ ਰਹੀ ਫਿਲਮ 'ਸਿਕੰਦਰ' ਦਾ ਟੀਜ਼ਰ ਸਲਮਾਨ ਦੇ ਜਨਮਦਿਨ ਦੇ ਮੌਕੇ 'ਤੇ 27 ਦਸੰਬਰ ਨੂੰ ਰਿਲੀਜ਼ ਹੋਣਾ ਸੀ ਪਰ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਮੌਤ ਕਾਰਨ ਇਸ ਨੂੰ ਟਾਲ ਦਿੱਤਾ ਗਿਆ ਹੈ। ਹੁਣ ਸਿਕੰਦਰ ਦਾ ਟੀਜ਼ਰ 28 ਦਸੰਬਰ ਨੂੰ ਸ਼ਾਮ 4 ਵਜੇ ਦੇ ਕਰੀਬ ਰਿਲੀਜ਼ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੋਨਮ ਬਾਜਵਾ ਨਾਲ ਬਾਲੀਵੁੱਡ ਸੁੰਦਰੀਆਂ ਨੇ ਪਾਇਆ ਗਿੱਧਾ, ਵਾਰੋ-ਵਾਰੀ ਪਾਈਆਂ ਬੋਲੀਆਂ
NEXT STORY