ਜਲੰਧਰ- ਸੁਨੀਲ ਸ਼ੈੱਟੀ ਬਾਲੀਵੁੱਡ ਦੇ ਸਭ ਤੋਂ ਪ੍ਰਤਿਭਾਸ਼ਾਲੀ ਅਦਾਕਾਰਾਂ ਵਿੱਚੋਂ ਇੱਕ ਹੈ। ਸੁਨੀਲ ਨੇ ਆਪਣੇ ਕਰੀਅਰ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ।ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ਦੀ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਰੂਹ ਨੂੰ ਸਕੂਨ ਮਿਲਦਾ ਹੈ।
ਇਹ ਵੀ ਪੜ੍ਹੋ-ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਦੱਸ ਦਈਏ ਕਿ ਪੱਤਰਕਾਰਾਂ ਨੇ ਅਦਾਕਾਰ ਕੋਲੋਂ ਪੰਜਾਬੀ ਗਾਇਕ ਦਿਲਜੀਤ ਬਾਰੇ ਵੀ ਪੁੱਛਿਆ। ਸ਼ੈੱਟੀ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਬਾਰੇ ਪੁੱਛੇ ਗਏ ਸਵਾਲ ‘ਤੇ ਕਿਹਾ ਕਿ ਦਿਲਜੀਤ ਬਾਰਡਰ ਫਿਲਮ ‘ਚ ਵਧੀਆ ਕੰਮ ਕਰ ਰਿਹਾ ਹੈ। ਲੋਕਾਂ ਦਾ ਆਸ਼ੀਰਵਾਦ ਹਮੇਸ਼ਾ ਉਸ ਦੇ ਨਾਲ ਰਹੇਗਾ, ਮੈਂ ਚਾਹੁੰਦਾ ਹਾਂ ਕਿ ਉਹ ਹੋਰ ਵੀ ਵੱਡਾ ਸਟਾਰ ਬਣੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
‘ਜੰਮੂ ਦੀ ਧੜਕਣ’ RJ ਸਿਮਰਨ ਸਿੰਘ ਦੀ ਖੁਦਕੁਸ਼ੀ ’ਤੇ ਪਿਤਾ ਨੇ ਤੋੜੀ ਚੁੱਪੀ
NEXT STORY