ਮੁੰਬਈ (ਬਿਊਰੋ) : 'ਬਾਜ਼ੀਗਰ' ਅਦਾਕਾਰਾ ਕਾਜੋਲ ਨੇ ਸੋਸ਼ਲ ਮੀਡੀਆ ਨੂੰ ਅਚਾਨਕ ਅਲਵਿਦਾ ਕਹਿ ਕੇ ਆਪਣੇ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਹੈ। ਇੰਨਾ ਹੀ ਨਹੀਂ ਕਾਜੋਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਕ੍ਰਿਪਟਿਕ ਪੋਸਟ ਵੀ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੀ ਚਿੰਤਾ ਵੀ ਵਧ ਗਈ ਹੈ।
ਕੁਝ ਸਮਾਂ ਪਹਿਲਾਂ ਕਾਜੋਲ ਨੇ ਆਪਣੇ ਇੰਸਟਾਗ੍ਰਾਮ ਅਤੇ ਟਵਿੱਟਰ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਕਿਹਾ ਕਿ ਉਹ ਕੁਝ ਸਮੇਂ ਲਈ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਹੀ ਹੈ। ਉਸ ਨੇ ਟਵਿੱਟਰ 'ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ 'ਚ ਉਸ ਨੇ ਲਿਖਿਆ, 'ਮੈਂ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਟ੍ਰਾਇਲ ਦਾ ਸਾਹਮਣਾ ਕਰ ਰਹੀ ਹਾਂ।' ਆਪਣੀ ਤਸਵੀਰ ਨਾਲ ਕਾਜੋਲ ਨੇ ਕੈਪਸ਼ਨ 'ਚ ਲਿਖਿਆ, ''ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਹੀ ਹਾਂ''।
ਦੱਸ ਦਈਏ ਕਿ ਇਸ ਪੋਸਟ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕਰਨ ਦੇ ਨਾਲ ਹੀ ਕਾਜੋਲ ਨੇ ਆਪਣੀਆਂ ਸਾਰੀਆਂ ਪੁਰਾਣੀਆਂ ਤਸਵੀਰਾਂ ਵੀ ਡਿਲੀਟ ਕਰ ਦਿੱਤੀਆਂ ਹਨ। ਕਾਜੋਲ ਨੂੰ ਆਪਣੇ ਫੈਸ਼ਨ ਤੇ ਧੀ ਨੀਸਾ ਦੇਵਗਨ ਲਈ ਕਾਫ਼ੀ ਟਰੋਲ ਕੀਤਾ ਜਾਂਦਾ ਹੈ।
ਕਾਜੋਲ ਦੇ ਸੋਸ਼ਲ ਮੀਡੀਆ ਨੂੰ ਅਚਾਨਕ ਅਲਵਿਦਾ ਆਖਣ 'ਤੇ ਫੈਨਜ਼ ਲਗਾਤਾਰ ਕੁਮੈਂਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, "ਹੇ ਕਾਜੋਲ, ਉਮੀਦ ਹੈ ਕਿ ਤੁਸੀਂ ਬਿਲਕੁਲ ਠੀਕ ਹੋ। ਤੁਹਾਨੂੰ ਬਹੁਤ ਸਾਰਾ ਪਿਆਰ ਤੇ ਹਗ।" ਇਕ ਹੋਰ ਯੂਜ਼ਰ ਨੇ ਲਿਖਿਆ, ''ਮਾਫ ਕਰਨਾ ਕਾਜੋਲ ਮੈਮ, ਤੁਹਾਨੂੰ ਮੁਸ਼ਕਿਲ ਸਮੇਂ 'ਚੋਂ ਗੁਜ਼ਰਨਾ ਪੈ ਰਿਹਾ ਹੈ।'' ਇਕ ਹੋਰ ਯੂਜ਼ਰਸ ਨੇ ਲਿਖਿਆ, ''ਕਿਰਪਾ ਕਰਕੇ ਯਾਦ ਰੱਖੋ ਕਿ ਮੁਸ਼ਕਿਲਾਂ ਕਦੇ ਖ਼ਤਮ ਨਹੀਂ ਹੁੰਦੀਆਂ, ਤੁਸੀਂ ਉਸੇ ਊਰਜਾ ਨਾਲ ਵਾਪਸ ਆਉਣਾ। ਤੁਹਾਨੂੰ ਬਹੁਤ ਸਾਰਾ ਪਿਆਰ।'' ਇਕ ਹੋਰ ਯੂਜ਼ਰ ਨੇ ਲਿਖਿਆ, ''ਤੁਹਾਨੂੰ ਇਹ ਗੱਲ ਹਮੇਸ਼ਾ ਯਾਦ ਰਹੇਗੀ, ਇਸ ਨਕਾਰਾਤਮਕਤਾ ਵਿਚਕਾਰ ਤੁਹਾਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਕੋਈ ਕਮੀ ਨਹੀਂ ਹੈ।''
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਫ਼ਿਲਮ ‘ਗੋਡੇ ਗੋਡੇ ਚਾਅ’ ਦੀ ਦੂਜੇ ਹਫ਼ਤੇ ਵੀ ਹੋਈ ਬੱਲੇ-ਬੱਲੇ, ਕਮਾਏ ਇੰਨੇ ਕਰੋੜ ਰੁਪਏ
NEXT STORY