ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਪਿਛਲੇ ਕੁਝ ਸਮੇਂ ਤੋਂ ਖੁਦ ਨੂੰ ਮੀਡੀਆ ਦੀ ਲਾਈਮਲਾਈਟ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ ਹੋਇਆ ਸੀ ਪਰ ਹਾਲ ਹੀ 'ਚ ਉਸ ਨੂੰ ਮੁੰਬਈ ਏਅਰਪੋਰਟ 'ਤੇ ਪਾਪਰਾਜ਼ੀ ਨੇ ਸਪਾਟ ਕੀਤਾ। ਲੰਬੇ ਸਮੇਂ ਬਾਅਦ ਕੈਟਰੀਨਾ ਕੈਫ ਨੂੰ ਏਅਰਪੋਰਟ 'ਤੇ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫ਼ੀ ਉਤਸ਼ਾਹਿਤ ਨਜ਼ਰ ਆਏ। ਕੈਟਰੀਨਾ ਕੈਫ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਤੇ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਜ਼ਾਹਰ ਕਰ ਰਹੇ ਹਨ।
ਦੱਸ ਦਈਏ ਕਿ ਕੈਟਰੀਨਾ ਕੈਫ ਦੀ ਇਹ ਵੀਡੀਓ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਸੀ, ਜੋ ਕੁਝ ਹੀ ਸਮੇਂ 'ਚ ਇੰਟਰਨੈੱਟ 'ਤੇ ਵਾਇਰਲ ਹੋ ਗਈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਕੈਟਰੀਨਾ ਕੈਫ ਜਿਵੇਂ ਹੀ ਏਅਰਪੋਰਟ ਤੋਂ ਬਾਹਰ ਆਈ ਤਾਂ ਪ੍ਰਸ਼ੰਸਕਾਂ ਨੇ ਪੂਰੀ ਤਰ੍ਹਾਂ ਉਸ ਨੂੰ ਘੇਰ ਲਿਆ। ਕਾਫ਼ੀ ਦੇਰ ਤਕ ਜਦੋਂ ਪ੍ਰਸ਼ੰਸਕਾਂ ਨੇ ਕੈਟਰੀਨਾ ਨੂੰ ਏਅਰਪੋਰਟ ਤੋਂ ਬਾਹਰ ਨਹੀਂ ਜਾਣ ਦਿੱਤਾ ਤਾਂ ਉਸ ਦੇ ਬਾਡੀਗਾਰਡ ਨੇ ਲੋਕਾਂ ਨੂੰ ਧੱਕੇ ਨਾਲ ਇਕ ਪਾਸੇ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਕੈਟਰੀਨਾ ਕੈਫ ਨੇ ਆਪਣੇ ਆਪ ਨੂੰ ਬਿਲਕੁਲ ਸ਼ਾਂਤ ਰੱਖਿਆ ਅਤੇ ਉਨ੍ਹਾਂ ਦਾ ਅੰਦਾਜ਼ ਲੋਕਾਂ ਨੂੰ ਕਾਫ਼ੀ ਪਸੰਦ ਆਇਆ।
ਕੈਟਰੀਨਾ ਕੈਫ ਦੀ ਇਸ ਵਾਇਰਲ ਵੀਡੀਓ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਉਸ ਦੇ ਸ਼ਾਂਤ ਸੁਭਾਅ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ। ਇਕ ਯੂਜ਼ਰ ਨੇ ਟਿੱਪਣੀ ਕੀਤੀ, 'ਮੈਂ ਇਹ ਦੇਖ ਕੇ ਬਹੁਤ ਹੈਰਾਨ ਹਾਂ ਕਿ ਕੈਟਰੀਨਾ ਕੈਫ ਨੇ ਇੰਨੀ ਧੱਕਾਮੁੱਕੀ ਦੇ ਬਾਵਜੂਦ ਆਪਣਾ ਗੁੱਸਾ ਨਹੀਂ ਦਿਖਾਇਆ। ਇਹ ਦੇਖ ਕੇ ਬਹੁਤ ਚੰਗਾ ਲੱਗਿਆ ਕਿ ਉਹ ਆਪਣੇ ਪ੍ਰਸ਼ੰਸਕਾਂ ਨਾਲ ਕਿਵੇਂ ਪੇਸ਼ ਆਉਂਦੀ ਹੈ।' ਇਕ ਹੋਰ ਯੂਜ਼ਰ ਨੇ ਲਿਖਿਆ, ਕਮਆਨ ਪੀਪਲ, ਅਸੀਂ ਜਾਣਦੇ ਹਾਂ ਕਿ ਉਹ ਖੂਬਸੂਰਤ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਸੈਲਫੀ ਲਈ ਉਸ 'ਤੇ ਟੁੱਟ ਪਓ। ਕੁਝ ਤਾਂ ਸਤਿਕਾਰ ਮਨ ਵਿਚ ਕੁਝ ਰੱਖੋ।' ਇਕ ਹੋਰ ਯੂਜ਼ਰ ਨੇ ਲਿਖਿਆ, 'ਕੈਟਰੀਨਾ ਨੇ ਇਸ ਸਭ ਨੂੰ ਬਹੁਤ ਹੀ ਨਿਮਰਤਾ ਨਾਲ ਸੰਭਾਲਿਆ ਹੈ ਪਰ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।' ਕੈਟਰੀਨਾ ਜਲਦ ਹੀ ਸਲਮਾਨ ਖ਼ਾਨ ਨਾਲ 'ਟਾਈਗਰ 3' 'ਚ ਨਜ਼ਰ ਆਵੇਗੀ।
ਫ਼ਿਲਮ ‘ਨੀਅਤ’ ਦੀ ਸਕ੍ਰੀਨਿੰਗ ’ਤੇ ਦਿਸੇ ਬਾਲੀਵੁੱਡ ਸਟਾਰਜ਼
NEXT STORY