ਬਾਲੀਵੁੱਡ ਡੈਸਕ : ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਰਾਘਵ ਨੇ ਵ੍ਹਾਈਟ ਕਲਰ ਦੀ ਸ਼ੇਰਵਾਨੀ ਪਹਿਨੀ ਤੇ ਪਰਿਣੀਤੀ ਨੇ ਆਫ ਵ੍ਹਾਈਟ ਰੰਗ ਦਾ ਲਹਿੰਗਾ ਪਾਇਆ ਹੈ।
ਵਿਆਹ ਤੋਂ ਪਹਿਲਾਂ ਲਾੜੇ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਇਹ ਤਸਵੀਰਾਂ ਪਰਿਣੀਤੀ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।
ਪਰਿਣੀਤੀ ਵਲੋਂ ਤਸਵੀਰਾਂ ਸ਼ੇਅਰ ਕਰਦਿਆਂ ਹੀ ਸੋਸ਼ਲ ਮੀਡੀਆਂ 'ਤੇ ਵਾਇਰਲ ਹੋ ਗਈਆਂ। ਜੋੜੇ ਦੇ ਫੈਨਜ਼ ਕੁਮੈਂਟ ਬਾਕਸ 'ਚ ਉਨ੍ਹਾਂ ਨੂੰ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ। ਰਿਸੈਪਸ਼ਨ ਦੌਰਾਨ ਪਰਿਣੀਤੀ ਚੋਪੜਾ ਨੇ ਪਿੰਕ ਕਲਰ ਦੀ ਸਾੜ੍ਹੀ ਪਾਈ ਸੀ, ਜਦੋਂਕਿ ਰਾਘਵ ਬਲੈਕ ਸੂਟ 'ਚ ਨਜ਼ਰ ਆਏ ਸਨ।
ਦੱਸ ਦਈਏ ਕਿ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੇ ਵਿਆਹ ਲਈ ਲੀਲਾ ਪੈਲੇਸ ’ਚ ਸਵੀਮਿੰਗ ਪੂਲ ’ਤੇ ਮੰਡਪ ਬਣਾਇਆ ਗਿਆ ਸੀ। ਪਾਣੀ ਨਾਲ ਭਰੇ ਤਲਾਅ ਦੇ ਵਿਚਕਾਰ ਦੋਵੇਂ ਨੇ ਸੱਤ ਫੇਰੇ ਲਏ ਅਤੇ ਸਦਾ ਲਈ ਇਕ-ਦੂਜੇ ਦੇ ਹੋ ਗਏ।
ਇਕ ਦੂਜੇ ਦੇ ਹੋਏ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ, ਵਿਆਹ ਤੋਂ ਬਾਅਦ ਦੀ ਪਹਿਲੀ ਤਸਵੀਰ ਆਈ ਸਾਹਮਣੇ
NEXT STORY