ਮੁੰਬਈ (ਬਿਊਰੋ) - ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਸਟ੍ਰੇਲੀਆ 'ਚ ਆਪਣੀ ਆਉਣ ਵਾਲੀ ਫ਼ਿਲਮ 'ਦਿ ਬਲੱਫ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਹਾਲ ਹੀ 'ਚ ਅਦਾਕਾਰਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਪ੍ਰਿਯੰਕਾ ਧੀ ਮਾਲਤੀ ਅਤੇ ਪਤੀ ਨਿਕ ਜੋਨਸ ਨਾਲ ਬੀਚ ਕਿਨਾਰੇ ਨਜ਼ਰ ਆ ਰਹੀ ਹੈ।

ਪ੍ਰਿਅੰਕਾ ਨੇ ਸ਼ੂਟਿੰਗ ਤੋਂ ਬ੍ਰੇਕ ਲੈ ਕੇ ਪਤੀ ਨਿਕ ਅਤੇ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾ ਰਹੀ ਹੈ।

ਦੱਸ ਦਈਏ ਕਿ ਪ੍ਰਿਯੰਕਾ ਚੋਪੜਾ ਨੇ ਕਈ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ 'ਚੋਂ ਇਕ ਤਸਵੀਰ 'ਚ ਅਭਿਨੇਤਰੀ ਆਪਣੇ ਪਤੀ ਨਿਕ ਨਾਲ ਨਜ਼ਰ ਆ ਰਹੀ ਹੈ।

ਦੱਸਣਯੋਗ ਹੈ ਕਿ ਕਿ ਪ੍ਰਿਯੰਕਾ ਆਪਣੀ ਆਉਣ ਵਾਲੀ ਫ਼ਿਲਮ 'ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ ਅਤੇ ਇਸ ਦੇ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਕਰ ਰਹੀ ਹੈ। ਇਸ ਤੋਂ ਪਹਿਲਾਂ ਅਦਾਕਾਰਾ ਨੇ ਸਟੰਟ ਦੌਰਾਨ ਲੱਗੀ ਸੱਟ ਦੀ ਤਸਵੀਰ ਵੀ ਸ਼ੇਅਰ ਕੀਤੀ ਸੀ, ਜਿਸ 'ਚ ਉਸ ਦੇ ਚਿਹਰੇ 'ਤੇ ਸੱਟ ਦੇ ਨਿਸ਼ਾਨ ਸਾਫ਼ ਦੇਖੇ ਜਾ ਸਕਦੇ ਸਨ।

ਫ਼ਿਲਮ 'ਦਿ ਬਲੱਫ' ਇੱਕ ਸਾਬਕਾ ਮਹਿਲਾ ਸਮੁੰਦਰੀ ਡਾਕੂ (ਪ੍ਰਿਯੰਕਾ ਦੇ ਕਿਰਦਾਰ) ਦੀ ਕਹਾਣੀ ਹੈ। ਔਰਤ ਨੂੰ ਆਪਣੇ ਰਹੱਸਮਈ ਅਤੀਤ ਨਾਲ ਲੜਦੇ ਹੋਏ ਆਪਣੇ ਪਰਿਵਾਰ ਦੀ ਰੱਖਿਆ ਕਰਨੀ ਚਾਹੀਦੀ ਹੈ।





Son Of Sardaar 2: ਸੰਜੇ ਦੱਤ ਅਤੇ ਅਜੇ ਦੇਵਗਨ ਇੱਕ ਵਾਰ ਫਿਰ ਆਉਣਗੇ ਆਹਮੋ-ਸਾਹਮਣੇ
NEXT STORY