ਐਂਟਰਟੇਨਮੈਂਟ ਡੈਸਕ : ਮਸ਼ਹੂਰ ਬਾਲੀਵੁੱਡ ਡਾਇਰੈਕਟਰ ਰੋਹਿਤ ਸ਼ੈੱਟੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਨੀਵਾਰ ਸਵੇਰੇ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰ ਕੇ 20 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇਸ ਧਮਕੀ ਭਰੇ ਕਾਲ ਤੋਂ ਬਾਅਦ ਮੁੰਬਈ ਪੁਲਸ ਤੁਰੰਤ ਹਰਕਤ ਵਿੱਚ ਆਈ ਤੇ ਅਣਪਛਾਤੇ ਕਾਲਰ ਦੀ ਭਾਲ ਸ਼ੁਰੂ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਰੋਹਿਤ ਸ਼ੈੱਟੀ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਇਸ ਤੋਂ ਪਹਿਲਾਂ 31 ਜਨਵਰੀ ਦੀ ਰਾਤ ਤੇ 1 ਫਰਵਰੀ ਦੀ ਰਾਤ ਦੇ ਵਿਚਕਾਰ ਜੁਹੂ ਵਿੱਚ ਉਸਦੀ ਨੌਂ ਮੰਜ਼ਿਲਾ ਇਮਾਰਤ 'ਤੇ ਪੰਜ ਰਾਊਂਡ ਗੋਲੀਬਾਰੀ ਹੋਈ ਸੀ। ਇੱਕ ਗੋਲੀ ਉਸਦੀ ਇਮਾਰਤ ਦੇ ਜਿਮ ਦੇ ਸ਼ੀਸ਼ੇ 'ਤੇ ਵੀ ਲੱਗੀ। ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਨੇ ਉਸ ਗੋਲੀਬਾਰੀ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹਰਿਆਣਾ ਵਰਗੇ ਵੱਖ-ਵੱਖ ਸੂਬਿਆਂ ਤੋਂ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਰੋਹਿਤ ਨੂੰ ਇੱਕ ਹੋਰ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਧਮਕੀ ਭਰਿਆ ਫੋਨ ਕਾਲ ਮਿਲਣ 'ਤੇ ਮੁੰਬਈ ਪੁਲਸ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਲਰ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੀਨੀਅਰ ਸਿਨੇਮੈਟੋਗ੍ਰਾਫ਼ਰ ਦਾ 72 ਸਾਲ ਦੀ ਉਮਰ 'ਚ ਹੋਇਆ ਦੇਹਾਂਤ, ਉੜੀਆ ਤੇ ਬੰਗਾਲੀ ਸਿਨੇਮਾ ਜਗਤ 'ਚ ਛਾਇਆ ਸੋਗ
NEXT STORY