ਮੁੰਬਈ- 'ਬਾਰਡਰ 2' ਦੀ ਸ਼ੂਟਿੰਗ ਹੁਣ ਸ਼ੁਰੂ ਹੋ ਚੁੱਕੀ ਹੈ। ਸੰਨੀ ਦਿਓਲ ਇੱਕ ਵਾਰ ਫਿਰ ਭਾਰਤੀ ਫੌਜ ਦੇ ਸਿਪਾਹੀ ਦੇ ਰੂਪ ਵਿੱਚ ਵਾਪਸੀ ਲਈ ਤਿਆਰ ਹਨ। 1997 'ਚ ਰਿਲੀਜ਼ ਹੋਈ ਫਿਲਮ ਬਾਰਡਰ ਉਸ ਸਮੇਂ ਕਾਫੀ ਹਿੱਟ ਸਾਬਤ ਹੋਈ ਸੀ। ਹੁਣ ਦਰਸ਼ਕ ਇਸ ਦੇ ਸੀਕਵਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਆਖ਼ਰਕਾਰ ਇਹ ਇੰਤਜ਼ਾਰ 29 ਸਾਲਾਂ ਬਾਅਦ ਖਤਮ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮਲਾਇਕਾ ਅਰੋੜਾ ਨੇ ਵਿਆਹੁਤ ਔਰਤਾਂ ਨੂੰ ਦਿੱਤੀ ਨਸੀਹਤ, ਕਿਹਾ...
ਫਿਲਮ 'ਚ ਇਹ ਸਿਤਾਰੇ ਆਉਣਗੇ ਨਜ਼ਰ
ਫਿਲਮ ਦਾ ਨਿਰਦੇਸ਼ਨ ਅਨੁਰਾਗ ਸਿੰਘ ਕਰ ਰਹੇ ਹਨ। ਇਸ ਫਿਲਮ 'ਚ ਸੰਨੀ ਦਿਓਲ ਮੁੱਖ ਭੂਮਿਕਾ 'ਚ ਹੋਣਗੇ। ਇਸ ਤੋਂ ਇਲਾਵਾ ਵਰੁਣ ਧਵਨ, ਦਿਲਜੀਤ ਦੋਸਾਂਝ ਅਤੇ ਅਹਾਨ ਸ਼ੈੱਟੀ ਵਰਗੇ ਨਵੇਂ ਕਲਾਕਾਰ ਵੀ ਇਸ ਫਿਲਮ ਦਾ ਹਿੱਸਾ ਹੋਣਗੇ। ਅੱਜ ਸ਼ੂਟਿੰਗ ਦੌਰਾਨ ਫ਼ਿਲਮ ਦੀ ਟੀਮ ਨੇ ਸੈੱਟ ਤੋਂ ਇੱਕ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਇੱਕ ਵਿਅਕਤੀ ਦੇ ਹੱਥ ਵਿੱਚ ਕਲੈਪਬੋਰਡ ਫੜਿਆ ਹੋਇਆ ਨਜ਼ਰ ਆ ਰਿਹਾ ਹੈ।
ਕਦੋਂ ਰਿਲੀਜ਼ ਹੋਵੇਗੀ ਫ਼ਿਲਮ
ਫ਼ਿਲਮ ‘ਬਾਰਡਰ’ ਜੂਨ 1997 ਵਿਚ ਰਿਲੀਜ਼ ਹੋਈ ਸੀ ਅਤੇ ਇਸ ਵਿਚ 1971 ਦੀ ਭਾਰਤ-ਪਾਕਿਸਤਾਨ ਜੰਗ ਨੂੰ ਦਰਸ਼ਾਇਆ ਗਿਆ ਸੀ। ਬਾਕਸ ਆਫ਼ਿਸ ’ਤੇ ਜ਼ਬਰਦਸਤ ਕਮਾਈ ਕਰਨ ਵਾਲੀ ਇਸ ਫ਼ਿਲਮ ’ਚ ਸੁਨੀਲ ਸ਼ੈਟੀ, ਜੈਕੀ ਸ਼ਰਾਫ਼, ਅਕਸ਼ੈ ਖੰਨਾ, ਸੁਦੇਸ਼ ਬੇਰੀ ਅਤੇ ਪੁਨੀਤ ਈਸਰ ਵੀ ਸਨ। ਇਸ ਤੋਂ ਇਲਾਵਾ ਫ਼ਿਲਮ ’ਚ ਕੁਲਭੂਸ਼ਣ ਖਰਬੰਦਾ, ਤੱਬੂ, ਰਾਖੀ, ਪੂਜਾ ਭੱਟ ਅਤੇ ਸ਼ਰਬਾਨੀ ਮੁਖਰਜੀ ਨੇ ਵੀ ਅਹਿਮ ਭੂਮਿਕਾਵਾਂ ਨਿਭਾਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਚਲ ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਅੰਗਰੇਜਣਾਂ ਨੂੰ ਹਰਾ ਕੇ ਹਾਸਲ ਕੀਤਾ ਵੱਡਾ ਰੁਤਬਾ
NEXT STORY