ਮੁੰਬਈ- ਅੱਜ ਦੇਸ਼ ਭਰ 'ਚ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ। ਹਰ ਸਾਲ ਕਾਰਤਿਕ ਪੂਰਨਿਮਾ ਦੇ ਦਿਨ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਇਸ ਮੌਕੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ।

ਸ਼ਿਲਪਾ ਸ਼ੈੱਟੀ ਵੀ ਹਰ ਸਾਲ ਪ੍ਰਕਾਸ਼ ਉਤਸਵ 'ਤੇ ਗੁਰਦੁਆਰਾ ਸਾਹਿਬ ਜਾਂਦੀ ਹੈ। ਇਸ ਸਾਲ ਵੀ ਸ਼ਿਲਪਾ ਆਪਣੇ ਪਤੀ ਰਾਜ ਕੁੰਦਰਾ ਨਾਲ ਮੁੰਬਈ ਦੇ ਗੁਰਦੁਆਰੇ ਮੱਥਾ ਟੇਕਣ ਪਹੁੰਚੀ ਸੀ।

ਅੱਜ ਗੁਰੂ ਨਾਨਕ ਜਯੰਤੀ ਦੇ ਮੌਕੇ 'ਤੇ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਨਾਲ ਬਾਬੇ ਨੂੰ ਅਰਦਾਸ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚੀ ਸੀ।

ਇਸ ਦੌਰਾਨ ਸ਼ਿਲਪਾ ਸਿੰਪਲ ਸੂਟ 'ਚ ਵੀ ਬੇਹੱਦ ਖੂਬਸੂਰਤ ਲੱਗ ਰਹੀ ਸੀ।ਸ਼ਿਲਪਾ ਦੀਆਂ ਇਹ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।ਪ੍ਰਸ਼ੰਸਕ ਅਦਾਕਾਰਾ ਦੇ ਸਧਾਰਨ ਅੰਦਾਜ਼ ਦੀ ਤਾਰੀਫ ਕਰ ਰਹੇ ਹਨ।

ਅਦਾਕਾਰਾ ਸਿਮੀ ਚਾਹਲ ਦੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ
NEXT STORY