ਮੁੰਬਈ (ਬਿਊਰੋ) : ਮਸ਼ਹੂਰ ਬਾਲੀਵੁੱਡ ਗਾਇਕਾ ਨੇਹਾ ਕੱਕੜ 'ਸੁਪਰ ਸਟਾਰ ਸਿੰਗਰ 3' 'ਚ ਜੱਜ ਵਜੋਂ ਨਜ਼ਰ ਆ ਰਹੀ ਹੈ। ਹਾਲ ਹੀ 'ਚ ਨੇਹਾ ਕੱਕੜ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਫੈਨਜ਼ ਨਾਲ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

ਦਰਅਸਲ, ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਰੈੱਡ ਕਲਰ ਦੀ ਡਰੈੱਸ 'ਚ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਨੇਹਾ ਦੀਆਂ ਇਹ ਤਸਵੀਰਾਂ ਫੈਨਜ਼ ਨੂੰ ਆਪਣਾ ਦੀਵਾਨਾ ਬਣਾ ਰਹੀਆਂ ਹਨ।

ਰੈੱਡ ਕਲਰ ਦੀ ਡਰੈੱਸ 'ਚ ਨੇਹਾ ਕੱਕੜ ਕਾਫ਼ੀ ਸੋਹਣੀ ਲੱਗ ਰਹੀ ਹੈ। ਲੋਕ ਵੀ ਕੁਮੈਂਟ ਕਰਕੇ ਨੇਹਾ ਦੀ ਖ਼ੂਬਸੂਰਤੀ ਦੀ ਤਾਰੀਫ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਨੇਹਾ ਕੱਕੜ ਕਈ ਵਾਰ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।

ਵਰਕਫਰੰਟ ਦੀ ਗੱਲ ਕਰਿਏ ਤਾਂ ਨੇਹਾ ਰਿਐਲਟੀ ਸ਼ੋਅ 'ਸੁਪਰ ਸਟਾਰ ਸਿੰਗਰ 3' ਨੂੰ ਜੱਜ ਕਰਨ ਦੇ ਨਾਲ-ਨਾਲ ਆਪਣੇ ਗੀਤਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੀ ਹੈ। ਉਸ ਦੇ ਸਾਰੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ।



ਅਮਿਤਾਭ ਦੀ ਫ਼ਿਲਮ ਇੰਡਸਟਰੀ 'ਚ ਮੁੜ ਹੋਈ ਬੱਲੇ-ਬੱਲੇ, ਯਾਦਗਰ ਪੁਰਸਕਾਰ ਨਾਲ ਹੋਏ ਸਨਮਾਨਿਤ
NEXT STORY