ਮੁੰਬਈ – ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਕੁਲ ਦੇਵ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣ ਨਾਲ ਫਿਲਮ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। 'ਸਨ ਆਫ ਸਰਦਾਰ', 'ਆਰ... ਰਾਜਕੁਮਾਰ' ਅਤੇ 'ਜੈ ਹੋ' ਵਰਗੀਆਂ ਹਿੱਟ ਫਿਲਮਾਂ ਰਾਹੀਂ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ 'ਚ ਵੱਖਰੀ ਥਾਂ ਬਣਾਉਣ ਵਾਲੇ ਮੁਕੁਲ ਦੇਵ ਨੇ 23 ਮਈ 2025 ਨੂੰ 54 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦੇ ਵੱਡੇ ਭਰਾ ਅਤੇ ਮਸ਼ਹੂਰ ਅਦਾਕਾਰ ਰਾਹੁਲ ਦੇਵ ਨੇ ਅੰਤਿਮ ਸੰਸਕਾਰ ਦੀਆਂ ਸਭ ਰਸਮਾਂ ਨਿਭਾਈਆਂ।
ਇਹ ਵੀ ਪੜ੍ਹੋ: ਦੁਖਦਾਈ ਖਬਰ; ਕੈਂਸਰ ਤੋਂ ਜੰਗ ਹਾਰੀ 19 ਸਾਲ ਦੀ ਮਸ਼ਹੂਰ ਸੋਸ਼ਲ ਮੀਡੀਆ Influencer

ਇਸੇ ਦਰਮਿਆਨ ਰਾਹੁਲ ਦੇਵ ਨੇ ਛੋਟੇ ਭਰਾ ਦੇ ਦਿਹਾਂਤ ਮਗਰੋਂ ਇੰਸਟਾਗ੍ਰਾਮ 'ਤੇ ਪਹਿਲੀ ਪੋਸਟ ਸਾਂਝੀ ਕੀਤੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਮੁਕੁਲ ਦੀ ਇੱਕ ਬਲੈਕ ਐਂਡ ਵ੍ਹਾਈਟ ਤਸਵੀਰ ਸਾਂਝੀ ਕਰਦੇ ਹੋਏ ਇੱਕ ਭਾਵੁਕ ਪੋਸਟ ਲਿਖੀ ਹੈ। ਉਨ੍ਹਾਂ ਕਿਹਾ: “ਮੁਕੁਲ ਨੂੰ ਮਿਲੇ ਪਿਆਰ ਅਤੇ ਦੁਆਵਾਂ ਲਈ ਸਭ ਦਾ ਦਿਲੋਂ ਧੰਨਵਾਦ”। ਇਸ ਪੋਸਟ 'ਤੇ ਕਈ ਕਈ ਸੈਲੀਬ੍ਰਿਟੀ ਅਤੇ ਪ੍ਰਸ਼ੰਸਕ ਮੁਕੁਲ ਨੂੰ ਸ਼ਰਧਾਂਜਲੀ ਦਿੰਦੇ ਨਜ਼ਰ ਆਏ। ਮੁਕੁਲ ਦੇ ਅਚਾਨਕ ਚਲੇ ਜਾਣ ਨਾਲ ਸਿਰਫ ਉਨ੍ਹਾਂ ਦੇ ਪਰਿਵਾਰਕ ਮੈਂਬਰ ਹੀ ਨਹੀਂ, ਰਿਸ਼ਤੇਦਾਰ, ਦੌਸਤ ਅਤੇ ਸਾਰੇ ਚਾਹਵਾਨ ਵੀ ਗਹਿਰੇ ਦੁੱਖ 'ਚ ਹਨ।
ਇਹ ਵੀ ਪੜ੍ਹੋ: ਮੁਕੁਲ ਦੇਵ ਤੋਂ ਬਾਅਦ ਹੁਣ ਇਸ ਆਦਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ, ਸੋਗ 'ਚ ਡੁੱਬੀ ਇੰਡਸਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਖਦਾਈ ਖਬਰ; ਕੈਂਸਰ ਤੋਂ ਜੰਗ ਹਾਰੀ 19 ਸਾਲ ਦੀ ਮਸ਼ਹੂਰ ਸੋਸ਼ਲ ਮੀਡੀਆ Influencer
NEXT STORY