ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਇਨ੍ਹੀਂ ਦਿਨੀਂ ਦੇਸ਼-ਵਿਦੇਸ਼ਾਂ ’ਚ ਧੂਮ ਹੈ। ਫ਼ਿਲਮ ਦੀ ਪ੍ਰਮੋਸ਼ਨ ਵੱਡੇ ਪੱਧਰ ’ਤੇ ਹੋਈ ਤੇ ਹੁਣ ਫ਼ਿਲਮ ਵੀ ਵੱਡੇ ਪੱਧਰ ’ਤੇ ਰਿਲੀਜ਼ ਹੋ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ, ਜੋ ਦੁਨੀਆ ਭਰ ਦੇ 30 ਦੇਸ਼ਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਹੇਠਾਂ ਦੇਖੋ ਵੱਖ-ਵੱਖ ਦੇਸ਼ਾਂ ਦੀ ਸਿਨੇਮਾ ਲਿਸਟਿੰਗ–
USA

UK

UAE

Sweden & Malta

Spain

Qatar

Portugal

Philippines

Netherlands

Muscat

Italy

Germany

France & Luxemborg

Fiji

Canada

Belgium

Bahrain

Singapore & Hong Kong

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।
ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।
ਨੋਟ– ਤੁਸੀਂ ‘ਕੈਰੀ ਆਨ ਜੱਟਾ 3’ ਫ਼ਿਲਮ ਲਈ ਕਿੰਨੇ ਉਤਸ਼ਾਹਿਤ ਹੋ? ਕੁੁਮੈਂਟ ਕਰਕੇ ਜ਼ਰੂਰ ਦੱਸੋ।
ਸ਼ੇਮਾਰੂ ਟੀ. ਵੀ. ’ਤੇ 3 ਜੁਲਾਈ ਤੋਂ ਪ੍ਰਸਾਰਿਤ ਹੋਵੇਗੀ 'ਰਾਮਾਇਣ'
NEXT STORY