ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਪ੍ਰਮੋਸ਼ਨ ਇਨ੍ਹੀਂ ਦਿਨੀਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਹਾਲ ਹੀ ’ਚ ਫ਼ਿਲਮ ਦੀ ਟੀਮ ਨੇ ਆਸਟਰੇਲੀਆ ’ਚ ਫ਼ਿਲਮ ਦੀ ਰੱਜ ਕੇ ਪ੍ਰਮੋਸ਼ਨ ਕੀਤੀ ਤੇ ਹੁਣ ਫ਼ਿਲਮ ਦੇ ਨਵੇਂ ਗੀਤ ਦਾ ਐਲਾਨ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਜਨਮਦਿਨ ’ਤੇ ਮਾਂ ਚਰਨ ਕੌਰ ਦੀ ਭਾਵੁਕ ਪੋਸਟ, ਪੜ੍ਹ ਨਿਕਲਣਗੇ ਤੁਹਾਡੇ ਹੰਝੂ
ਇਸ ਗੀਤ ਦਾ ਨਾਂ ‘ਲਹਿੰਗਾ’ ਹੈ, ਜੋ ਕੱਲ ਯਾਨੀ 12 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਆਵਾਜ਼ ਗਿੱਪੀ ਗਰੇਵਾਲ ਨੇ ਦਿੱਤੀ ਹੈ। ਗੀਤ ਦੇ ਬੋਲ, ਸੰਗੀਤ ਤੇ ਕੰਪੋਜ਼ੀਸ਼ਨ ਜਾਨੀ ਦੀ ਹੈ। ਇਸ ਗੀਤ ਨੂੰ ਵਿਨਿਲ ਮਰਕਨ ਨੇ ਡਾਇਰੈਕਟ ਕੀਤਾ ਹੈ।
ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰ ਨਿਭਾਅ ਰਹੇ ਹਨ।
ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ। ਦੁਨੀਆ ਭਰ ’ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
‘ਮੌੜ’ ਫ਼ਿਲਮ ਨੇ ਪਹਿਲੇ ਦਿਨ ਕੀਤੀ ਸ਼ਾਨਦਾਰ ਕਮਾਈ, ਜਾਣੋ ਕਲੈਕਸ਼ਨ
NEXT STORY