ਚੰਡੀਗੜ੍ਹ (ਬਿਊਰੋ) – ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਆਪਣੇ ਟੀਜ਼ਰ ਤੇ ਗੀਤਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਥੇ ਲੋਕਾਂ ਵਲੋਂ ‘ਕੈਰੀ ਆਨ ਜੱਟਾ 3’ ਦੇ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਥੇ ਹੀ ਦਰਸ਼ਕਾਂ ਦੇ ਉਤਸ਼ਾਹ ਨੂੰ ਹੋਰ ਵਧਾਉਂਦਿਆਂ ਬੀਤੇ ਦਿਨ ਫ਼ਿਲਮ ਦਾ ਤੀਜਾ ਗੀਤ ਰਿਲੀਜ਼ ਕੀਤਾ ਗਿਆ, ਜਿਸ ਦਾ ਨਾਂ ‘ਜੱਟੀ’ ਹੈ। ਇਹ ਗੀਤ ਗਿੱਪੀ ਗਰੇਵਾਲ ਤੇ ਐਮੀ ਵਿਰਕ ਦੀ ਆਵਾਜ਼ ’ਚ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਦੇ ਬੋਲ, ਕੰਪੋਜ਼ੀਸ਼ਨ ਤੇ ਸੰਗੀਤ ਜਾਨੀ ਵਲੋਂ ਤਿਆਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸਿਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾ ਨਿਭਾਅ ਰਹੇ ਹਨ।
ਫ਼ਿਲਮ ਨੂੰ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਤਵ ਨੇ ਲਿਖਿਆ ਹੈ, ਜਿਸ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪਿਆਰ ਨਾਲ ਭਰਪੂਰ ‘ਲੈਂਬਰਗਿੰਨੀ’ ਫ਼ਿਲਮ ਦਾ ਗੀਤ ‘ਰੰਗ ਤੇਰਾ’ ਰਿਲੀਜ਼ (ਵੀਡੀਓ)
NEXT STORY