ਮਾਨਸਾ (ਜੱਸਲ) - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਚਾਨਕ ਬੀਮਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚਰਨ ਕੌਰ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ‘ਗਦਰ 2’ ਨੇ ਲਿਆਂਦਾ ਪੈਸਿਆਂ ਦਾ ਹੜ੍ਹ, ‘ਓ. ਐੱਮ. ਜੀ. 2’ ਰਹਿ ਗਈ ਪਿੱਛੇ, ਜਾਣੋ ਕਮਾਈ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਸਿੱਧੂ ਦੀ ਮਾਤਾ ਚਰਨ ਕੌਰ ਦੇ ਅਚਾਨਕ ਬੀਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰ ਵੱਲੋਂ ਕੁਝ ਟੈਸਟ ਕਰਵਾਉਣ ਉਪਰੰਤ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ : ਅੰਕਿਤਾ ਲੋਖੰਡੇ ਦੇ ਪਿਤਾ ਦਾ 68 ਸਾਲ ਦੀ ਉਮਰ ’ਚ ਦਿਹਾਂਤ, ਪਿਛਲੇ ਕਈ ਦਿਨਾਂ ਤੋਂ ਸਨ ਬੀਮਾਰ
ਪੰਜਾਬ ਸਰਕਾਰ ਵੱਲੋਂ ਭੰਗ ਕੀਤੀਆਂ ਪੰਚਾਇਤਾਂ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਤਰ੍ਹਾਂ ਨਾਲ ਲੋਕਾਂ ਦੀ ਸੇਵਾ ਕੀਤੀ ਹੈ। ਪੰਚਾਇਤੀ ਚੋਣਾਂ ਲੜਣ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਚੋਣ ਲੜਣ ਦਾ ਕੋਈ ਇਰਾਦਾ ਨਹੀਂ ਹੈ ਪਰ ਪਿੰਡ ਦੇ ਲੋਕਾਂ ਦੇ ਫੈਸਲੇ ਤੋਂ ਬਾਅਦ ਹੀ ਇਸ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਭਾਰਤੀ ਰਾਸ਼ਟਰੀ ਗੀਤ ਗਾਉਣ ਵਾਲੀ ਅਮਰੀਕੀ ਗਾਇਕਾ ਮਿਲਬੇਨ ਨੇ ‘ਆਜ਼ਾਦੀ’ ਨੂੰ ਲੈ ਕੇ ਦਿੱਤਾ ਖ਼ਾਸ ਸੁਨੇਹਾ
NEXT STORY